ਇਤਿਹਾਸਕ ਨਗਰ ਕੀਰਤਨ ਦਾ ਗੁਰਦਾਸਪੁਰ ਪਹੁੰਚਣ ''ਤੇ ਨਿੱਘਾ ਸਵਾਗਤ (ਤਸਵੀਰਾਂ)
Sunday, Aug 04, 2019 - 05:04 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਇਤਿਹਾਸਕ ਨਗਰ ਕੀਰਤਨ ਆਪਣੇ ਮਿੱਥੇ ਸਮੇਂ 15-16 ਘੰਟੇ ਲੇਟ ਗੁਰਦਾਸਪੁਰ ਵਿਖੇ ਪਹੁੰਚਿਆ।
ਇਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਰਧਾ-ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ।
ਦੱਸ ਦੇਈਏ ਕਿ ਇਤਿਹਾਸਕ ਨਗਰ ਕੀਰਤਨ ਗੁਦਾਸਪੁਰ ਸ਼ਹਿਰ ਤੋਂ ਹੁੰਦਾ ਹੋਇਆ ਦੀਨਾਨਗਰ ਤੇ ਦੇਰ ਰਾਤ ਪਠਾਨਕੋਟ ਦੇ ਗੁਰਦੁਆਰਾ ਬਾਠ ਸਾਹਿਬ ਵਿਖੇ ਵਿਸ਼ਰਾਮ ਕਰੇਗਾ ਤੇ ਕੱਲ੍ਹ ਸਵੇਰੇ ਜੰਮੂ-ਕਸ਼ਮੀਰ ਲਈ ਰਵਾਨਾ ਹੋਵੇਗਾ।