ਪਿਸਤੌਲ ਦੀ ਨੋਕ ''ਤੇ ਅਣਪਛਾਤੇ ਨੌਜਵਾਨਾਂ ਨੇ ਹੋਟਲ ਮਾਲਕ ਤੋਂ ਖੋਹੀ ਕਾਰ

Wednesday, Jan 22, 2020 - 01:28 PM (IST)

ਪਿਸਤੌਲ ਦੀ ਨੋਕ ''ਤੇ ਅਣਪਛਾਤੇ ਨੌਜਵਾਨਾਂ ਨੇ ਹੋਟਲ ਮਾਲਕ ਤੋਂ ਖੋਹੀ ਕਾਰ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਪਿੰਡ ਕੋਠੇ ਘਰਾਲਾ 'ਚ ਦੇਰ ਰਾਤ ਇਕ ਹੋਟਲ ਮਾਲਕ ਕੋਲੋਂ ਅਣਪਛਾਤੇ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ 'ਤੇ ਸਿਵਫਟ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਟਲ ਮਾਲਕ ਨਵਦੀਪ ਸਿੰਘ ਨੇ ਅਤੇ ਉਸ ਦੇ ਦੋਸਤ ਚੰਦਰ ਸ਼ੇਖਰ ਨੇ ਦੱਸਿਆ ਕਿ ਦੇਰ ਰਾਤ ਇਕ ਹੋਟਲ ਬੰਦ ਕਰ ਘਰ ਵਾਪਸ ਜਾਣ ਲੱਗੇ ਤਾਂ ਹੋਟਲ ਦੇ ਬਾਹਰ ਦੋ ਅਣਪਛਾਤੇ ਨੌਜਵਾਨਾਂ ਨੇ ਉਸ 'ਤੇ ਪਿਸਤੌਲ ਤਾਣ ਦਿੱਤੀ ਅਤੇ ਗੋਲੀ ਮਾਰਨ ਦੀ ਧਮਕੀ ਦੇ ਕੇ ਪੀ.ਬੀ. 06-6514 ਸਿਵਫਟ ਕਾਰ ਖੋਹ ਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਵੱਲ ਫਰਾਰ ਹੋ ਗਏ। ਦੂਜੇ ਪਾਸੇ ਇਸ ਸਬੰਧੀ ਥਾਣਾ ਤਿੱਬੜ ਦੇ ਐੱਸ.ਐੱਚ.ਓ. ਜਬਰਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਘਟਨਾ ਸਥਾਨ 'ਤੇ ਪਹੁੰਚ ਕੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਗਈ ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

Baljeet Kaur

Content Editor

Related News