ਇਨਸਾਨੀਅਤ ਸ਼ਰਮਸਾਰ, ਗੁਰਦਾਸਪੁਰ ''ਚ 14 ਸਾਲਾ ਬੱਚੀ ਨੇ ਦਿੱਤਾ ਬੱਚੇ ਨੂੰ ਜਨਮ

Thursday, Nov 19, 2020 - 04:06 PM (IST)

ਇਨਸਾਨੀਅਤ ਸ਼ਰਮਸਾਰ, ਗੁਰਦਾਸਪੁਰ ''ਚ 14 ਸਾਲਾ ਬੱਚੀ ਨੇ ਦਿੱਤਾ ਬੱਚੇ ਨੂੰ ਜਨਮ

ਅੰਮ੍ਰਿਤਸਰ/ਗੁਰਦਾਸਪੁਰ (ਸੁਮਿਤ ਖੰਨਾ) : ਜ਼ਿਲ੍ਹਾ ਗੁਰਦਾਸਪੁਰ 'ਚ ਇਕ ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 14 ਸਾਲਾ ਬੱਚੀ ਵਲੋਂ ਬੱਚੇ ਨੂੰ ਜਨਮ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤਾ ਦੀ ਮਾਂ ਨੇ ਦੱਸਿਆ ਕਿ ਬੀਤੀ ਰਾਤ ਬੱਚੀ ਨੇ ਉਨ੍ਹਾਂ ਨੂੰ ਦੱਸਿਆ ਕਿ ਇਕ ਨੌਜਵਾਨ ਨੇ ਉਸ ਨਾਲ ਸਬੰਧ ਬਣਾਏ ਸਨ। ਬੀਤੀ ਰਾਤ ਉਸ ਦੇ ਪੇਟ 'ਚ ਬਹੁਤ ਜ਼ਿਆਦਾ ਦਰਦ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਨੇ ਇਕ ਬੱਚੇ ਨੂੰ ਜਨਮ ਦਿੱਤਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੇ ਘਰ 'ਚ ਬੱਚੀ ਕੰਮ ਕਰਦੀ ਸੀ ਉਨ੍ਹਾਂ ਦੇ ਹੀ ਮੁੰਡੇ ਨੇ ਉਸ ਨਾਲ ਗਲਤ ਕੰਮ ਕੀਤਾ ਸੀ, ਜਿਸ ਬਾਰੇ ਉਨ੍ਹਾਂ ਨੂੰ ਬੀਤੀ ਰਾਤ ਉਨ੍ਹਾਂ ਦੀ ਧੀ ਨੇ ਦੱਸਿਆ ਸੀ। 

ਇਹ ਵੀ ਪੜ੍ਹੋ : ਆਪਰੇਸ਼ਨ ਦੇ 4 ਮਹੀਨੇ ਬਾਅਦ ਵੀ ਤੜਫ਼ਦੀ ਰਹੀ ਜਨਾਨੀ, ਐਕਸਰੇ ਰਿਪੋਰਟ ਨੇ ਉਡਾਏ ਪਰਿਵਾਰ ਦੇ ਹੋਸ਼

ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਹਸਪਤਾਲ 'ਚ ਇਕ 14 ਸਾਲਾ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਜੋ ਵੀ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਜਾਵੇਗੀ ਉਸ ਦੇ ਆਧਾਰ 'ਤੇ ਹੀ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ ਸਿਵਲ ਸਰਜਨ ਦਾ ਕਾਰਾ: ਗਰਭਵਤੀ ਜਨਾਨੀ ਦੀ ਡਿਲਿਵਰੀ ਦੌਰਾਨ ਬਣਾਈ ਵੀਡੀਓ, ਕੀਤੀ ਵਾਇਰਲ


author

Baljeet Kaur

Content Editor

Related News