ਆਈ.ਜੀ. ਉਮਰਾ ਨੰਗਲ ਦੀ ਗ੍ਰਿਫਤਾਰੀ ''ਤੇ ਜਾਣੋ ਕੀ ਬੋਲੇ ਸੁਨੀਲ ਜਾਖੜ (ਵੀਡੀਓ)
Tuesday, Feb 19, 2019 - 10:04 AM (IST)
ਗੁਰਦਾਸਪੁਰ(ਦੀਪਕ)— ਬੀਤੇ ਦਿਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਪੁਲ ਦਾ ਉਦਘਾਟਨ ਕਰਨ ਲਈ ਦੀਨਾਨਗਰ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਈ.ਜੀ. ਪਰਮਰਾਜ ਸਿੰਘ ਉਮਰਾ ਨੰਗਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਵੱਲੋਂ ਗ੍ਰਿਫਤਾਰ ਕੀਤੇ ਜਾਣ 'ਤੇ ਬੋਲਦੇ ਹੋਏ ਕਿਹਾ ਕਿ ਪੁਲਸ ਅਧਿਕਾਰੀਆਂ ਨੂੰ ਗ੍ਰਿਫਤਰ ਕਰਨ ਨਾਲ ਕੁੱਝ ਨਹੀਂ ਹੋਣਾ। ਸਗੋਂ ਜਿਸ ਜਨਰਲ ਡਾਇਰ ਨੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਗੋਲੀਆਂ ਚਲਾਉਣ ਦਾ ਹੁਕਮ ਦਿੱਤਾ ਸੀ, ਜਦੋਂ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਲੋਕਾਂ ਦੇ ਦਿਲਾਂ 'ਚ ਠੰਡ ਨਹੀਂ ਪਏਗੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ.ਆਈ.ਟੀ. ਨੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਸੀ।