ਜਾਖੜ ਗੁਰਦਾਸਪੁਰ ਦਾ ਚੋਰ : ਸ਼ਵੇਤ ਮਲਿਕ

Thursday, Jan 03, 2019 - 02:54 PM (IST)

ਜਾਖੜ ਗੁਰਦਾਸਪੁਰ ਦਾ ਚੋਰ : ਸ਼ਵੇਤ ਮਲਿਕ

ਗੁਰਦਾਸਪੁਰ : ਕਰਤਾਰਪੁਰ ਲਾਂਘੇ ਦਾ ਕ੍ਰੈਡਿਟ ਬੀ.ਜੇ.ਪੀ. ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੀ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਬੀਜੇਪੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਇਸ ਦਾ ਕ੍ਰੈਡਿਟ ਲੈਣਾ ਚਾਹੁੰਦੀ ਹੈ ਤਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇਸ ਬਾਰੇ ਕੰਮ ਕਰਨਾ ਚਾਹੀਦਾ ਹੈ। 

ਇਸ ਦੌਰਾਨ ਗੱਲਬਾਤ ਕਰਦਿਆਂ ਸ਼ਵੇਤ ਮਲਿਕ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਚੋਰ ਨਹੀਂ ਹਨ ਬਲਕਿ ਸੁਨੀਲ ਜਾਖੜ ਗੁਰਦਾਸਪੁਰ ਦੇ ਚੋਰ ਹਨ ਤੇ ਉਸ ਨੂੰ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰਨ ਦਾ ਇਲਜ਼ਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਦਾ ਕੋਈ ਕਰਜ਼ਾ ਮੁਆਫ਼ ਨਹੀਂ ਕੀਤਾ। ਪੰਜਾਬ ਵਿੱਚ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸੀ, ਸੱਤਾ ਵਿੱਚ ਆਉਣ ਤੋਂ ਬਾਅਦ ਇੱਕ ਵੀ ਪੂਰਾ ਨਹੀਂ ਕੀਤਾ।


author

Baljeet Kaur

Content Editor

Related News