ਜੀਪ-ਐਕਟਿਵਾ ਟੱਕਰ ''ਚ ਬਜ਼ੁਰਗ ਦੀ ਮੌਤ

Monday, Sep 30, 2019 - 02:49 PM (IST)

ਜੀਪ-ਐਕਟਿਵਾ ਟੱਕਰ ''ਚ ਬਜ਼ੁਰਗ ਦੀ ਮੌਤ

ਗੁਰਦਾਸਪੁਰ (ਵਿਨੋਦ) : ਮਹਿੰਦਰਾ ਜੀਪ ਵੱਲੋਂ ਇਕ ਐਕਟਿਵਾ ਨੂੰ ਟੱਕਰ ਮਾਰਨ 'ਤੇ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਚਾਲਕ ਜੀਪ ਛੱਡ ਕੇ ਮੌਕੇ ਤੋਂ ਭੱਜ ਗਿਆ। ਜਾਣਕਾਰੀ ਅਨੁਸਾਰ ਕਰਤਾਰ ਸਿੰਘ 80 ਪੁੱਤਰ ਲਾਭ ਸਿੰਘ ਵਾਸੀ ਪਿੰਡ ਚਾਵਾ ਤੋਂ ਗੁਰਦਾਸਪੁਰ ਆਪਣੀ ਐਕਟਿਵਾ 'ਤੇ ਆ ਰਿਹਾ ਸੀ ਕਿ ਪਿੰਡ ਪੰਥੇਰ ਦੇ ਨੇੜੇ ਸਾਹਮਣੇ ਤੋਂ ਆ ਰਹੇ ਇਕ ਮਹਿੰਦਰਾ ਜੀਪ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਕਰਤਾਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਦਾਂ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਰਾਣਾ ਸ਼ਾਲਾ ਪੁਲਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਜੀਪ ਚਾਲਕ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News