ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ ''ਚ ਇਕ ਨਾਮਜ਼ਦ

11/23/2019 2:54:21 PM

ਗੁਰਦਾਸਪੁਰ (ਹਰਮਨ) : ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਇਕ ਪਿੰਡ 'ਚ 12 ਸਾਲਾ ਦੀ ਨਾਬਾਲਗ ਲੜਕੀ ਨਾਲ ਜਬਰਦਸਤੀ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਲੜਕੀ ਨੇ ਦੱਸਿਆ ਕਿ ਉਸਦੀ ਉਮਰ 12 ਸਾਲ ਹੈ ਅਤੇ ਉਸਦੀ ਮਾਤਾ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਬੀਤੀ 10 ਨਵੰਬਰ ਦੀ ਰਾਤ 12.30 ਵਜੇ ਦੇ ਕਰੀਬ ਉਸਦਾ ਗੁਆਂਢੀ ਸੋਨੂੰ ਪੁੱਤਰ ਸ਼ਿੰਦਾ ਮਸੀਹ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਕਮਰੇ 'ਚ ਦਾਖਲ ਹੋ ਗਿਆ ਅਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ ਕੀਤੀ ਅਤੇ ਅਸ਼ਲੀਲ ਹਰਕਤਾਂ ਕਰਦਾ ਰਿਹਾ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੇ ਮੂੰਹ 'ਤੇ ਹੱਥ ਰੱਖ ਕੇ ਉਸ ਨੂੰ ਬੋਲਣ ਨਹੀਂ ਦਿੱਤਾ। ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


Baljeet Kaur

Edited By Baljeet Kaur