ਕਰਤਾਰਪੁਰ ਲਾਂਘਾ : ਭੂਮੀ ਪੂਜਨ ਤੋਂ ਬਾਅਦ ਸੜਕ ਦੇ ਨਿਰਮਾਣ ਦੀ ਹੋਈ ਸ਼ੁਰੂਆਤ (ਵੀਡੀਓ)

04/05/2019 9:12:01 AM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸੰਗਤ ਲਈ ਵੱਡੀ ਖੁਸ਼ਖਬਰੀ ਹੈ। ਭਾਰਤ-ਪਾਕਿਸਤਾਨ ਵਿਚਾਲੇ ਬਣਾਏ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਜਿਥੇ ਪਾਕਿਸਤਾਨ ਵਾਲੇ ਪਾਸੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ ਉਥੇ ਹੀ ਹੁਣ ਭਾਰਤ ਵੀ ਪਿੱਛੇ ਨਹੀਂ ਹੈ। ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਤੋਂ ਬਾਅਦ ਭਾਰਤ ਵਾਲੇ ਪਾਸੇ ਵੀ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਮੁਖ ਮਾਰਗ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਲੈ ਕੇ ਜ਼ੀਰੋ ਲਾਈਨ ਤੱਕ ਬਨਣ ਜਾ ਰਹੀ ਕਰੀਬ ਚਾਰ ਕਿਲੋਮੀਟਰ ਲੰਬੀ ਸੜਕ ਨੂੰ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸੜਕ ਬਣਾਉਣ ਵਾਲੀ ਕਸਟਰੰਕਸ਼ਨ ਕੰਪਨੀ ਦੇ ਅਧਿਕਾਰੀਆਂ ਵਲੋਂ ਭੂਮੀ ਪੂਜਨ ਕਰਕੇ ਸੜਕ ਬਣਾਉਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਕੰਮ 'ਚ ਸਥਾਨਕ ਕਿਸਾਨਾਂ ਦਾ ਵੀ ਅਹਿਮ ਯੋਗਦਾਨ ਰਿਹਾ ਹੈ, ਜਿਨ੍ਹਾਂ ਦਾ ਕੰਪਨੀ ਅਧਿਕਾਰੀਆਂ ਨੇ ਧੰਨਵਾਦ ਕੀਤਾ। 

ਸੜਕ ਬਣਾਉਣ ਦੀ  ਸ਼ੁਰੂਆਤ ਹੋ ਗਈ ਹੈ ਤੇ ਅਧਿਕਾਰੀਆਂ ਮੁਤਾਬਕ ਮਾਨਸੂਨ ਆਉਣ ਤੋਂ ਪਹਿਲਾਂ-ਪਹਿਲਾਂ ਮਿੱਟੀ ਪਾਉਣ ਦਾ ਕੰਮ ਪੂਰਾ ਕਰ ਲਿਆ ਜਾਵੇਗਾ ਤੇ 5 ਅਪ੍ਰੈਲ ਤੋਂ ਓਵਰਬ੍ਰਿਜ ਬਣਾਉਣ ਦੀ ਵੀ ਸ਼ੁਰੂਆਤ ਹੋ ਜਾਵੇਗੀ। 

ਕਰਤਾਰਪੁਰ ਸਾਹਿਬ ਲਾਂਘੇ ਨੂੰ ਬਣਾਉਣ ਦਾ ਟਾਰਗੇਟ ਸਤੰਬਰ ਤੱਕ ਰੱਖਿਆ ਹੈ। ਕੰਪਨੀ ਅਧਿਕਾਰੀ ਸੰਭਾਵਨਾ ਜਤਾ ਰਹੇ ਨੇ ਕਿ ਇਹ ਸਾਰਾ ਕੰਮ ਸਤੰਬਰ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਭਾਰਤ ਵਾਲੇ ਪਾਸੇ ਕੋਰੀਡੋਰ ਦਾ ਨਿਰਮਾਣ ਸ਼ੁਰੂ ਹੋਣ ਨਾਲ ਸਿੱਖ ਸੰਗਤ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।


Baljeet Kaur

Content Editor

Related News