ਪਤੰਗਬਾਜ਼ੀ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਜ਼ਖਮੀ

Wednesday, Jan 15, 2020 - 06:01 PM (IST)

ਪਤੰਗਬਾਜ਼ੀ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਜ਼ਖਮੀ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਕਾਦੀਆਂ ਨੇੜੇ ਪਿੰਡ ਜੋਗੀ ਚੀਮਾ 'ਚ ਪਤੰਗਬਾਜ਼ੀ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਨੌਜਵਾਨ ਦੀ ਭਰਜਾਈ ਅਮਨ ਨੇ ਦੱਸਿਆ ਕਿ ਉਸ ਦਾ ਦਿਓਰ ਕੋਠੇ ਉੱਤੇ ਪਤੰਗ ਚੜ੍ਹਾ ਰਿਹਾ ਸੀ। ਇਸੇ ਦੌਰਾਨ ਪਤੰਗ ਨੂੰ ਲੈ ਕੇ ਘਰ ਦਾ ਸਾਹਮਣੇ ਰਹਿੰਦੇ ਰਿਸ਼ਤੇਦਾਰਾਂ ਨਾਲ ਮਾਮੂਲੀ ਝਗੜਾ ਹੋ ਗਿਆ ਪਰ ਉਨ੍ਹਾਂ ਵਲੋਂ ਬਾਅਦ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਇਕ ਉਸ ਦੇ ਦਿਓਰ ਦੀ ਛਾਤੀ 'ਚ ਲੱਗ ਗਈ ਤੇ ਉਹ ਗੰਭੀਰ ਜ਼ਖਮੀ ਹੋ ਗਿਆ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਐੱਸ.ਐੱਚ.ਓ. ਕਾਹਨੋਵਾਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Baljeet Kaur

Content Editor

Related News