ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਗੁਰਦਾਸਪੁਰ ''ਚ ਕੱਢੀ ਚੇਤਨਾ ਰੈਲੀ
Wednesday, Oct 02, 2019 - 12:24 PM (IST)
ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ 'ਚ ਡਿਪਟੀ ਕਮਿਸ਼ਨਰ ਵਿਪੁਲ ਉਜਵੱਲ ਸਮੇਤ ਸਾਰੇ ਅਧਿਕਾਰੀਆਂ ਤੇ ਸਕੂਲੀ ਬੱਚਿਆਂ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 150ਵੇਂ ਜਨਮ ਦਿਵਸ ਮੌਕੇ ਪੈਦਲ ਚੇਤਨਾ ਰੈਲੀ ਕੱਢੀ। ਇਸ ਮੌਕੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਬੱਚਿਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਤੇ ਪਲਾਸਟਿਕ ਦੀਆਂ ਬਣੀਆਂ ਚੀਜ਼ਾਂ ਦਾ ਇਸਤੇਮਾਲ ਨਾ ਕਰਨ।