ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਅਤੇ ਸਹੁਰੇ ਖਿਲਾਫ ਮਾਮਲਾ ਦਰਜ
Sunday, Jul 28, 2019 - 04:21 PM (IST)

ਗੁਰਦਾਸਪੁਰ (ਹਰਮਨਪ੍ਰੀਤ) : ਥਾਣਾ ਕਲਾਨੌਰ ਦੀ ਪੁਲਸ ਨੇ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਪਤੀ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਆਈ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਕੁਲਜੀਤ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਸ਼ਾਹਪੁਰ ਥਾਣਾ ਘੁੰਮਣ ਕਲਾਂ ਨੇ ਦੱਸਿਆ ਕਿ ਉਸਦਾ ਵਿਆਹ 2008 'ਚ ਅਮਰੀਕ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਮਾਨੇਪੁਰ ਨਾਲ ਹੋਇਆ ਸੀ ਅਤੇ ਉਸਦੇ ਹੁਣ ਦੋ ਬੱਚੇ ਹਨ। ਉਸਦਾ ਪਤੀ ਉਸ ਨੂੰ ਨਿੱਕੀ-ਨਿੱਕੀ ਗੱਲ 'ਤੇ ਤੰਗ ਪਰੇਸ਼ਾਨ ਕਰਦਾ ਸੀ ਅਤੇ ਉਸਨੂੰ ਮਾਰਦਾ ਕੁੱਟਦਾ ਸੀ। ਪੀੜਤ ਮਹਿਲਾ ਨੇ ਦੱਸਿਆ ਕਿ ਉਸਦਾ ਸਹੁਰਾ ਵੀ ਉਸ ਦੇ ਨਾਲ ਕਥਿਤ ਅਸ਼ਲੀਲ ਅਤੇ ਗੰਦੀਆਂ ਹਰਕਤਾਂ ਕਰਦਾ ਸੀ। ਇਸ ਕਰਕੇ ਹੁਣ ਉਹ ਆਪਣੇ ਪੇਕੇ ਘਰ ਰਹਿ ਰਹੀ ਹੈ। ਪੀੜਤ ਮਹਿਲਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਮਹਿਲਾ ਦੇ ਪਤੀ ਅਮਰੀਕ ਸਿੰਘ ਅਤੇ ਸਹੁਰੇ ਨਰਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।