ਗੁਰਦਾਸਪੁਰ : ਭੇਤਭਰੇ ਹਲਾਤਾਂ ''ਚ ਵਿਆਹੁਤਾ ਦੀ ਮੌਤ

12/2/2019 5:37:02 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਪਿੰਡ ਦਾਬਾਵਾਲਾ ਇਕ ਵਿਆਹੁਤਾ ਦੀ ਭੇਤਭਰੇ ਹਲਾਤਾਂ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਰਵਿੰਦਰ ਕੌਰ ਦਾ ਵਿਆਹ 14 ਸਾਲ ਪਹਿਲਾਂ ਹੋਇਆ ਸੀ ਤੇ ਉਸ ਦੇ ਦੋ ਬੱਚੇ ਵੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਿਤਾ ਨੇ ਦੋਸ਼ ਲਗਾਇਆ ਕਿ ਸਹੁਰਾ ਪਰਿਵਾਰ ਨੇ ਉਸ ਦੀ ਧੀ ਦਾ ਕਤਲ ਕਰਕੇ ਉਸ ਨੂੰ ਖੁਦਕੁਸ਼ੀ ਦਾ ਰੂਪ ਦੇਣ ਲਈ ਫਾਹੇ 'ਤੇ ਲਟਕਾਇਆ ਹੈ। ਦੂਜੇ ਪਾਸੇ ਮ੍ਰਿਤਕਾ ਦੇ ਪਤੀ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਖੁਦ ਨੂੰ ਬੇਗੁਨਾਹ ਦੱਸਿਆ ਹੈ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਸਨ ਅਤੇ ਉਸ ਨੇ ਖੁਦਕੁਸ਼ੀ ਕੀਤੀ ਹੈ। ਫਿਲਹਾਲ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਸੱਸ,ਸਹੁਰੇ ਦੇ ਦੋ ਦਿਓਰਾਂ ਖਿਲਾਫ ਮਾਮਲਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Edited By Baljeet Kaur