ਵਿਅਹੁਤਾ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

11/23/2018 12:19:20 PM

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ 'ਚ ਇਕ ਵਿਆਹੁਤਾ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਮੁਹੱਲਾ ਬੇਰੀਆ ਦੀ ਰਹਿਣ ਵਾਲੀ ਪ੍ਰੀਤੀ ਨੇ ਘਰ 'ਚ ਬੀਤੀ ਰਾਤ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ। ਮ੍ਰਿਤਕਾ ਦਾ ਪਤੀ ਮੋਹਿਤ ਬੰਬੇ ਨੌਕਰੀ ਕਰਦਾ ਹੈ ਤੇ ਉਸ ਦੀਆਂ ਦੋ ਛੋਟੀਆਂ ਬੱਚੀਆਂ ਹਨ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Baljeet Kaur

This news is Content Editor Baljeet Kaur