ਕੰਮ ਨਾ ਮਿਲਣ ਤੋਂ ਦੁਖੀ ਪ੍ਰਵਾਸੀ ਮਜਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Saturday, Jul 11, 2020 - 04:44 PM (IST)

ਕੰਮ ਨਾ ਮਿਲਣ ਤੋਂ ਦੁਖੀ ਪ੍ਰਵਾਸੀ ਮਜਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਕੰਮ ਨਾ ਮਿਲਣ ਤੋਂ ਦੁਖੀ ਪ੍ਰਵਾਸੀ ਮਜਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਕੈਨੇਡਾ ਤੋਂ ਆਈ ਮਾੜੀ ਖ਼ਬਰ,19 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀਪਕ(20) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਬਿਹਾਰ ਤੋਂ ਪੰਜਾਬ ਕੰਮ ਕਰਨ ਲਈ ਆਇਆ ਸੀ। ਇਸੇ ਦੌਰਾਨ ਕੋਰੋਨਾ ਲਾਗ ਦੇ ਕਾਰਨ ਤਾਲਾਬੰਦੀ ਹੋ ਗਈ, ਜਿਸ ਕਾਰਨ ਉਸ ਨੂੰ ਕੰਮ ਨਹੀਂ ਮਿਲਿਆ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ :ਪੰਜਾਬੀ 'ਤੇ ਮਾਣ: ਫਰਾਂਸ ਦੇ ਕਾਲਜ ਨੇ ਪੱਗ ਬੰਨ੍ਹਣ ਕਾਰਨ ਕੱਢਿਆ ਸੀ ਬਾਹਰ ਅੱਜ ਬਣਿਆ ਡਿਪਟੀ ਮੇਅਰ


author

Baljeet Kaur

Content Editor

Related News