ਭੁੱਖੇ-ਪਿਆਸੇ ਪ੍ਰਵਾਸੀ ਮਜ਼ਦੂਰਾਂ ਨੇ ਬੱਚਿਆਂ ਸਮੇਤ ਡੀ. ਸੀ. ਦਫਤਰ ਅੱਗੇ ਲਗਾਇਆ ਧਰਨਾ

Friday, May 29, 2020 - 10:25 AM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਗੁਰਦਾਸਪੁਰ ਦੇ ਡੀ. ਸੀ. ਦਫਤਰ ਦੇ ਬਾਹਰ ਪ੍ਰਵਾਸੀ ਮਜ਼ਦੂਰਾਂ ਨੇ ਲੋਕਲ ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ 'ਚ ਔਰਤਾਂ ਤੋਂ ਇਲਾਵਾ ਛੋਟੇ-ਛੋਟੇ ਬੱਚੇ ਵੀ ਸ਼ਾਮਲ ਹੋਏ। ਪ੍ਰਵਾਸੀ ਮਜ਼ਦੂਰਾਂ ਦਾ ਦੋਸ਼ ਹੈ ਕਿ ਰਜਿਸਟ੍ਰੇਸ਼ਨ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵਾਪਸ ਘਰ ਨਹੀਂ ਪਹੁੰਚਾਇਆ ਜਾ ਰਿਹਾ। ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਬੁਲਾ ਕੇ ਇਥੇ ਬਿਠਾ ਦਿਤਾ ਗਿਆ ਹੈ ਪਰ ਨਾ ਤਾਂ ਉਨ੍ਹਾਂ ਦੇ ਖਾਣੇ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ ਤੇ ਨਾ ਹੀ ਉਨ੍ਹਾਂ ਦੀ ਵਾਪਸੀ ਬਾਰੇ ਦੱਸਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਉਹ ਬੱਚਿਆਂ ਨਾਲ ਇਥੇ ਭੁੱਖੇ ਪਿਆਸੇ ਬੈਠੇ ਹੋਏ ਹਨ ਪਰ ਕੋਈ ਵੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ।

ਇਹ ਵੀ ਪੜ੍ਹੋ : ਕਲਯੁੱਗੀ ਮਾਸੜ ਦੀ ਘਿਨੌਣੀ ਕਰਤੂਤ : ਹਵਸ ਦੇ ਭੁੱਖੇ ਨੇ ਮਾਸੂਮ ਨੂੰ ਬਣਾਇਆ ਆਪਣਾ ਸ਼ਿਕਾਰ

ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਘਰੋ-ਘਰੀ ਪਹੁੰਚਾਉਣ ਲਈ ਬਿਨਾਂ ਸ਼ੱਕ ਸਰਕਾਰ ਵਲੋਂ ਸਪੈਸ਼ਲ ਟ੍ਰੇਨਾਂ ਦਾ ਇੰਤਜ਼ਾਮ ਕੀਤਾ ਗਿਆ ਹੈ ਪਰ ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰ ਅਜਿਹੇ ਹਨ, ਜੋ ਅਜੇ ਵੀ ਘਰ ਵਾਪਸੀ ਲਈ ਸੜਕਾਂ 'ਤੇ ਰੁਲ੍ਹ ਰਹੇ ਹਨ।

ਇਹ ਵੀ ਪੜ੍ਹੋ : ਵਿਆਹੁਤਾ ਨੇ ਘਰ 'ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

 


Baljeet Kaur

Content Editor

Related News