ਗੁਰਦਾਸਪੁਰ ''ਚ ਕਰਵਾਈ ਗਈ ਮਿੰਨੀ ਮੈਰਾਥਨ ਦੌੜ
Sunday, Mar 31, 2019 - 10:18 AM (IST)

ਗੁਰਦਾਸਪੁਰ (ਦੀਪਕ, ਬਿਸ਼ੰਬਰ) : ਚੰਗੀ ਸਿਹਤ ਤੇ ਤੰਦਰੁਸਤ ਜੀਵਨ ਲਈ ਅੱਜ ਪੂਰੇ ਪੰਜਾਬ 'ਚ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਇਸ ਦੇ ਚੱਲਦਿਆਂ ਗੁਰਦਾਸਪੁਰ 'ਚ ਮਿੰਨੀ ਮੈਰਾਥਨ ਦੌੜ ਕਰਵਾਈ ਗਈ, ਜਿਸ 'ਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵੱਲ ਤੇ 1000 ਦੇ ਕਰੀਬ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਝੰਡੀ ਦਿਖਾਕੇ ਮੈਰਾਥਨ ਦੌੜ ਨੂੰ ਰਵਾਨਾ ਕੀਤਾ ਤੇ 5 ਕਿ. ਮੀ. ਦੀ ਦੌੜ 'ਚ ਖੁਦ ਵੀ ਹਿੱਸਾ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਚੰਗੀ ਸਿਹਤ ਤੇ ਤੰਦਰੁਸਤ ਜੀਵਨ ਲਈ ਪੰਜਾਬ ਸਰਕਾਰ ਵਲੋਂ ਇਸ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾਂ ਯੋਗਾ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਵੀ ਜਾਗਰੂਕ ਕੀਤਾ।