ਦੋ ਭਰਾਵਾਂ ਦੇ ਕਤਲ ਮਾਮਲੇ ''ਚ ਪੀੜਤ ਪਰਿਵਾਰ ਨੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ''ਤੇ ਦਿੱਤਾ ਧਰਨਾ

06/17/2020 4:14:38 PM

ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ ਦੇ ਪਿੰਡ ਕੋਟ ਸੰਤੋਖਰਾਏ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਦੋ ਭਰਾਵਾਂ ਦੇ ਕਤਲ ਮਾਮਲੇ 'ਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਚੱਲਦੇ ਪਿੰਡ ਵਾਸੀਆਂ ਸਮੇਤ ਪੀੜਤ ਪਰਿਵਾਰ ਨੇ ਮ੍ਰਿਤਕਾ ਦੀਆਂ ਲਾਸ਼ਾਂ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਰੱਖ ਕੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਪਹਿਲਾਂ ਵੀ ਅਸੀਂ ਪੁਲਸ ਕੋਲੋਂ ਮਦਦ ਮੰਗ ਚੁੱਕੇ ਹਾਂ ਪਰ ਉਨ੍ਹਾਂ ਵਲੋਂ ਸਾਡੀ ਕੋਈ ਮਦਦ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ। 

ਇਹ ਵੀ ਪੜ੍ਹੋਂ : ਪੁਲਸ ਦੀ ਗਲਤੀ ਨਾਲ ਬੁਝ ਗਿਆ ਘਰ ਦਾ ਚਿਰਾਗ, ਸੁਸਾਇਡ ਨੋਟ 'ਚ ਬਿਆਨਿਆ ਦਰਦ

ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੇ ਡੀ.ਐੱਸ.ਪੀ. ਧਾਰੀਵਾਲ ਕੁਲਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਇਸ ਮਾਮਲੇ 'ਚ 6 ਲੋਕਾਂ ਖ਼ਿਲ਼ਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ 2 ਦੋਸ਼ੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋਂ : ਨਾਕੇ ਖੁੱਲ੍ਹਣ ਦੇ ਬਾਅਦ ਵੀ ਸ੍ਰੀ ਹਰਿਮੰਦਰ ਸਾਹਿਬ ’ਚ ਸੰਗਤਾਂ ਦੀ ਨਹੀਂ ਵਧ ਰਹੀ ਗਿਣਤੀ


Baljeet Kaur

Content Editor

Related News