ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

Wednesday, Jan 01, 2020 - 03:50 PM (IST)

ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

ਗੁਰਦਾਸਪੁਰ (ਵਿਨੋਦ) : ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ 'ਚ ਤਾਇਨਾਤ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਮੱਖਣ ਸਿੰਘ ਪੁੱਤਰ ਧਰਮ ਸਿੰਘ ਨਿਵਾਸੀ ਜਗਤਪੁਰ ਕਲਾਂ ਆਪਣੇ ਮੋਟਰਸਾਈਕਲ ਪੀ. ਬੀ. 06 ਏ. ਡਬਲਯੂ 1584 'ਤੇ 30 ਦਸੰਬਰ ਨੂੰ ਸ਼ਾਮ ਕਰੀਬ 6 ਵਜੇ ਆਪਣੇ ਘਰ ਜਾ ਰਿਹਾ ਸੀ ਕਿ ਸਰਕਾਰੀ ਹਸਪਤਾਲ ਪੁਰਾਣਾ ਸ਼ਾਲਾ ਨੇੜੇ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News