ਗੁਰਦਾਸਪੁਰ ’ਚ ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ, ਇਕ ਨੌਜਵਾਨ ਗੰਭੀਰ ਰੂਪ ’ਚ ਹੋਇਆ ਜ਼ਖ਼ਮੀ

Tuesday, Sep 28, 2021 - 05:54 PM (IST)

ਗੁਰਦਾਸਪੁਰ ’ਚ ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ, ਇਕ ਨੌਜਵਾਨ ਗੰਭੀਰ ਰੂਪ ’ਚ ਹੋਇਆ ਜ਼ਖ਼ਮੀ

ਗੁਰਦਾਸਪੁਰ (ਸਰਬਜੀਤ) - ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ ਅਧੀਨ ਪੈਂਦੇ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਆਉਂਦੇ ਪਿੰਡ ਸੈਦੋਵਾਲ ਖੁਰਦ ਵਿਖੇ ਅਣਪਛਾਤੇ ਨੌਜਵਾਨ ਵੱਲੋਂ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹੋਏ ਨੌਜਵਾਨ ਨੂੰ ਜੇਰੇ ਇਲਾਜ਼ ਲਈ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ ਪਰ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਸਿੱਧੂ ਦੇ ਅਸਤੀਫੇ ’ਤੇ ਕੈਪਟਨ ਦਾ ਧਮਾਕੇਦਾਰ ਟਵੀਟ, ‘ਮੈਂ ਪਹਿਲਾਂ ਹੀ ਕਿਹਾ ਸੀ ਇਹ ਟਿਕ ਕੇ ਨਹੀਂ ਰਹਿ ਸਕਦਾ’ 

ਇਸ ਸਬੰਧੀ ਥਾਣਾ ਮੁੱਖੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੈਦੋਵਾਲ ਦੇ ਰਹਿਣ ਵਾਲੇ ਨੌਜਵਾਨ ਸੰਦੀਪ ਕੁਮਾਰ ਪੁੱਤਰ ਪਰਮਜੀਤ ਸਿੰਘ ਨੂੰ ਕਿਸੇ ਅਣਪਛਾਤੇ ਨੌਜਵਾਨ ਵੱਲੋਂ ਗੋਲੀ ਮਾਰ ਦਿੱਤੀ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਲਈ। ਉਨ੍ਹਾਂ ਨੇ ਕਿਹਾ ਕਿ ਗੋਲੀ ਮਰਨ ਵਾਲੇ ਨੌਜਵਾਨ ਦੀ ਪਛਾਣ ਕਰ ਲਈ ਹੈ ਅਤੇ ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫ਼ਤ ’ਚ ਹੋਵੇਗਾ ਅਤੇ ਅਗਲੇਰੀ ਕਾਰਵਾਈ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਮਿਲੀਅਨ ਲੋਕਾਂ ਦੀਆਂ ਦੁਆਵਾਂ ਨਾਲ ਟਿਕਟਾਕ ਸਟਾਰ ਦੀਪ ਮਠਾਰੂ ਦੀ ਬਚੀ ਜਾਨ, ਸੁਣੋ ਕੀ ਦਿੱਤਾ ਸੁਨੇਹਾ (ਵੀਡੀਓ)


author

rajwinder kaur

Content Editor

Related News