ਦਿਮਾਗੀ ਤੌਰ ''ਤੇ ਪ੍ਰੇਸ਼ਾਨੀ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Wednesday, Aug 01, 2018 - 04:59 PM (IST)

ਦਿਮਾਗੀ ਤੌਰ ''ਤੇ ਪ੍ਰੇਸ਼ਾਨੀ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਗੁਰਦਾਸਪੁਰ (ਵਿਨੋਦ) : ਸਦਰ ਪੁਲਸ ਸਟੇਸ਼ਨ ਅਧੀਨ ਆਉਂਦੇ ਪਿੰਡ ਹਯਾਤਨਗਰ 'ਚ ਇਕ ਵਿਅਕਤੀ ਨੇ ਦਿਮਾਗੀ ਪ੍ਰੇਸ਼ਾਨੀ ਕਾਰਨ ਘਰ 'ਚ ਹੀ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਮ੍ਰਿਤਕ ਪ੍ਰਦੀਪ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਨਵੀਂ ਆਬਾਦੀ ਹਯਾਤਨਗਰ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦੱਸਿਆ ਕਿ ਪ੍ਰਦੀਪ ਕੁਮਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਘਰ 'ਚ ਹੀ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਸ ਸਬੰਧੀ ਗੁਰਦਾਸਪੁਰ ਸਦਰ ਪੁਲਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।


Related News