ਪੌੜੀ ਤੋਂ ਡਿੱਗਣ ਕਾਰਨ ਪੁਲਸ ਮੁਲਾਜ਼ਮ ਦੀ ਹੋਈ ਮੌਤ
Saturday, Sep 26, 2020 - 02:18 PM (IST)

ਗੁਰਦਾਸਪੁਰ (ਹਰਮਨ): ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਨਾਲ ਸਬੰਧਿਤ ਪਿੰਡ ਪੱਖੋਵਾਲ ਦੇ ਇਕ ਪੁਲਸ ਮੁਲਾਜ਼ਮ ਦੀ ਪੌੜੀ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਭਿੰਨੰਦਨ ਪੁੱਤਰ ਕੰਸ ਰਾਜ ਵਾਸੀ ਪੱਖੋਵਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਦੁਨੀਆ ਨੂੰ ਅਲਵਿਦਾ ਆਖ ਗਿਆ ਇਕ ਹੋਰ ਅੰਨਦਾਤਾ, ਮਰਨ ਤੋਂ ਪਹਿਲਾਂ ਲਾਈਵ ਹੋ ਕੇ ਕੀਤੇ ਵੱਡੇ ਖ਼ੁਲਾਸੇ
ਕਰੀਬੀ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਅਜੇ ਤੱਕ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹ ਕੁਝ ਦਿਨ ਪਹਿਲਾਂ ਹੀ ਉਹ ਛੁੱਟੀ ਆਇਆ ਸੀ। ਉਸ ਵਲੋਂ ਖੁਦ ਹੀ ਆਪਣੇ ਘਰ ਨੂੰ ਰੰਗ-ਰੋਗਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਉਹ ਲੱਕੜ ਦੀ ਪੌੜੀ 'ਤੇ ਚੜ੍ਹ ਕੇ ਕੰਮ ਕਰ ਰਿਹਾ ਸੀ ਕਿ ਪੌੜੀ ਦਾ ਡੰਡਾ ਟੁੱਟਣ ਕਾਰਨ ਉਹ ਡਿੱਗ ਪਿਆ ਅਤੇ ਜ਼ਿਆਦਾ ਸੱਟ ਲੱਗਣ ਕਾਰਨ ਉਸ ਨੂੰ ਗੁਰਦਾਸਪੁਰ ਦੇ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ :ਆਪੇ 'ਚੋਂ ਬਾਹਰ ਹੋਏ ਕਿਸਾਨ, ਅਰਧ ਨਗਨ ਹੋ ਕੇ ਕਰ ਰਹੇ ਨੇ ਪ੍ਰਦਰਸ਼ਨ (ਤਸਵੀਰਾਂ)