ਦੀਵਾਲੀ ਵਾਲੇ ਦਿਨ ਘਰ ''ਚ ਛਾਇਆ ਮਾਤਮ, ਡਿਊਟੀ ਤੋਂ ਵਾਪਸ ਪਰਤ ਰਹੇ ਪੁਲਸ ਮੁਲਾਜ਼ਮ ਦੀ ਦਰਦਨਾਕ ਹਾਦਸੇ ''ਚ ਮੌਤ

11/14/2020 10:44:28 AM

ਹਰਚੋਵਾਲ/ਗੁਰਦਾਸਪੁਰ (ਜ.ਬ): ਬੀਤੀ ਰਾਤ ਡਿਊਟੀ ਤੋਂ ਵਾਪਸ ਪਰਤ ਰਹੇ ਪੁਲਸ ਮੁਲਾਜ਼ਮ ਦੀ ਦਰਦਨਾਕ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦੀਵਾਲੀ ਮੌਕੇ ਵੱਡੀ ਵਾਰਦਾਤ, ਚੌਕੀਦਾਰ ਨੇ ਗੋਲੀਆਂ ਨਾਲ ਭੁੰਨ੍ਹੀ ਪਤਨੀ

ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਪੁੱਤਰ ਬੀਰਾ ਸਿੰਘ ਵਾਸੀ ਹਰਚੋਵਾਲ, ਜੋ ਥਾਣਾ ਸ੍ਰੀ ਹਰਗੋਬਿੰਦਪੁਰ ਇਹ ਪੁਲਸ ਦੀ 'ਚ ਡਿਊਟੀ ਕਰ ਰਿਹਾ ਸੀ। ਬੀਤੀ ਰਾਤ ਜਦੋਂ ਉਹ ਡਿਊਟੀ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਰਸਤੇ 'ਚ ਅਣਪਛਾਤੇ ਵਾਹਨ ਨੇ ਉਸ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਅਣਪਛਾਤੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਦਿਲ ਦਹਿਲਾਉਣ ਵਾਲੀ ਵਾਰਦਾਤ, ਪਤਨੀ ਦਾ ਕਤਲ ਕਰਨ ਤੋਂ ਬਾਅਦ ਟੈਂਕੀ 'ਤੇ ਚੜ੍ਹੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ


Baljeet Kaur

Content Editor

Related News