ਪਾਵਰਕਾਮ ਮੁਲਾਜ਼ਮਾਂ ਨੇ ਚੇਅਰਮੈਨ ਦੀ ਅਰਥੀ ਫੂਕੀ

Monday, Sep 02, 2019 - 05:45 PM (IST)

ਪਾਵਰਕਾਮ ਮੁਲਾਜ਼ਮਾਂ ਨੇ ਚੇਅਰਮੈਨ ਦੀ ਅਰਥੀ ਫੂਕੀ

ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ) - ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਨੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਗੁਰਦਾਸਪੁਰ ਮੰਡਲ ਦਫਤਰ ਦੇ ਸਾਹਮਣੇ ਪਾਵਰਕਾਮ ਦੇ ਚੇਅਰਮੈਨ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੰਡਲ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਬਿਜਲੀ ਮੁਲਾਜ਼ਮਾਂ ਨੇ ਮੈਨੇਜਮੈਂਟ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਸਰਕਲ ਪ੍ਰਧਾਨ ਦਰਬਾਰਾ ਸਿੰਘ ਅਤੇ ਸਕੱਤਰ ਸੁਖਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨ ਕੇ ਵੀ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਬਿਜਲੀ ਮੁਲਾਜ਼ਮ 1 ਦਸੰਬਰ 2011 ਤੋਂ ਪੇਅ ਬੈਂਡ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਨਵੀਂ ਭਰਤੀ ਕਰਨ, 23 ਸਾਲਾ ਸਕੇਲ ਬਿਨਾਂ ਸ਼ਰਤ ਲਾਗੂ ਕਰਨ, ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਬਿਜਲੀ ਦੀ ਰਿਆਇਤ ਦੇਣ, ਡੀ. ਏ. ਦੀਆਂ ਕਿਸ਼ਤਾਂ ਅਤੇ ਉਨ੍ਹਾਂ ਦੇ ਬਕਾਏ ਦੇਣ ਸਮੇਤ ਕਈ ਮੰਗਾਂ ਪੂਰੀਆਂ ਕਰਨ ਦੀ ਮੰਗ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਹੁਣ ਵੀ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ 4 ਸਤੰਬਰ ਨੂੰ ਮੁਕੰਮਲ ਹਡ਼ਤਾਲ ਕੀਤੀ ਜਾਵੇਗੀ।


author

Baljeet Kaur

Content Editor

Related News