ਪਗੜੀ ਸੰਭਾਲ ਜੱਟਾ ਵਲੋਂ ਬੀਜ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ

05/27/2020 12:17:05 PM

ਗੁਰਦਾਸਪੁਰ (ਗੁਰਪ੍ਰੀਤ) : ਪਗੜੀ ਸੰਭਾਲ ਜੱਟਾ ਲਹਿਰ ਵਲੋਂ ਅੱਜ ਜ਼ਿਲਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਨੇੜੇ ਸਥਿਤ ਇਕ ਬੀਜ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਜੰਮ ਕੇ ਫੈਕਟਰੀ ਮਾਲਕ ਲਖਵਿੰਦਰ ਢਿੱਲੋਂ ਲੱਕੀ ਦੇ ਖਿਲਾਫ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਦੋਸ਼ ਲਗਾਏ ਕਿ ਇਸ ਫੈਕਟਰੀ 'ਚ ਨਕਲੀ ਬੀਜ ਬਣਾ ਕੇ ਕਿਸਾਨਾਂ ਨੂੰ ਵੇਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਕਲੀ ਬੀਜ ਵੇਚ ਕੇ ਫੈਕਟਰੀ ਮਾਲਕ ਵਲੋਂ ਕਰੋੜਾ ਦਾ ਘੁਟਾਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫੈਕਟਰੀ ਮਾਲਕ ਪੰਜਾਬ ਦੇ ਕਿਸੇ ਨੇਤਾ ਦਾ ਕਰੀਬੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਗੁੜਗਾਓਂ ਤੋਂ ਫਰੀਦਕੋਟ ਆਇਆ ਨੌਜਵਾਨ ਕੋਰੋਨਾ ਪਾਜ਼ੀਟਿਵ

ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਫੈਕਟਰੀ ਮਾਲਕ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਫੈਕਟਰੀ ਮਾਲਕ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਪੂਰੇ ਪੰਜਾਬ 'ਚ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ, 2 ਹੋਰ ਮਾਮਲੇ ਆਏ ਸਾਹਮਣੇ

Baljeet Kaur

This news is Content Editor Baljeet Kaur