ਸੂਬੇ ਭਰ ਦੇ ਪਨਬੱਸ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ ਚੱਕਾ ਜਾਮ

07/02/2019 12:54:41 PM

ਗੁਰਦਾਸਪੁਰ (ਗੁਰਪ੍ਰੀਤ) - ਸੂਬੇ ਭਰ ਦੇ ਪਨਬੱਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਚੱਕਾ ਜਾਮ ਕਰ ਦਿੱਤਾ ਹੈ, ਜੋ ਤਿੰਨ ਦਿਨ ਤੱਕ ਜਾਰੀ ਰਹੇਗਾ। ਬਟਾਲਾ 'ਚ ਹੜਤਾਲ 'ਤੇ ਬੈਠੇ ਪਨਬੱਸ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਬਣਾ ਕੇ ਰੋਸ ਮਾਰਚ ਕੱਢਿਆ ਗਿਆ, ਜਿਸ ਦੌਰਾਨ ਉਨ੍ਹਾਂ ਰੋਡਵੇਜ਼ ਦੇ ਡਿਪੂਆ ਨੂੰ ਬੰਦ ਕਰ ਦਿੱਤਾ। ਹੜਤਾਲ 'ਤੇ ਬੈਠੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਸਾਡੀਆਂ ਜਾਇਜ਼ ਮੰਗਾਂ ਨੂੰ ਹੀ ਪੂਰਾ ਨਹੀਂ ਕਰ ਰਹੀ। ਵਾਰ-ਵਾਰ ਪ੍ਰਦਰਸ਼ਨ ਕਰਨ ਦੇ ਬਾਵਜੂਦ ਸਰਕਾਰ ਦੇ ਨੁਮਾਇੰਦੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦੇ ਕੇ ਡੰਗ ਟਪਾ ਰਹੇ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਹੜਤਾਲ ਦੇ ਆਖਰੀ ਦਿਨ ਵਿਭਾਗ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨ ਦੇ ਸ਼ਹਿਰ ਮਲੇਰਕੋਟਲਾ 'ਚ ਪੂਰੇ ਪੰਜਾਬ ਭਰ ਦੇ ਮੁਲਾਜ਼ਮ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੰਤਰੀ ਦੇ ਘਰ ਦੀ ਘੇਰਾਬੰਦੀ ਕਰਨਗੇ।

ਦੱਸ ਦੇਈਏ ਕਿ ਪਨਬੱਸ ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਰੋਜ਼ਾਨਾ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਗਰਮੀ 'ਚ ਖੜ੍ਹੇ ਹੋ ਕੇ ਬੱਸਾਂ ਦੀ ਇੰਤਜ਼ਾਰ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਹ ਆਪਣੀ ਮਜ਼ਿੰਲ 'ਤੇ ਦੇਰ ਨਾਲ ਪਹੁੰਚ ਰਹੇ ਹਨ।


rajwinder kaur

Content Editor

Related News