ਗੁਰਦਾਸਪੁਰ ਤੋਂ ਰਮਨ ਬਹਿਲ ਹੋਣਗੇ ‘ਆਪ’ ਦੇ ਉਮੀਦਵਾਰ, ਕਾਂਗਰਸ ਤੋਂ ਕੁਝ ਸਮਾਂ ਪਹਿਲਾਂ ਦਿੱਤਾ ਸੀ ਅਸਤੀਫ਼ਾ
Friday, Dec 10, 2021 - 02:07 PM (IST)
ਗੁਰਦਾਸਪੁਰ (ਜੀਤ ਮਠਾਰੂ) - ਆਮ ਆਦਮੀ ਪਾਰਟੀ ਵੱਲੋਂ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਰਮਨ ਬਹਿਲ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਹਲਕਾ ਕਾਦੀਆਂ ਵਿਚ ਜਗਰੂਪ ਸਿੰਘ ਸੇਖਵਾਂ ਅਤੇ ਦੀਨਾਨਗਰ ਵਿੱਚ ਸ਼ਮਸ਼ੇਰ ਸਿੰਘ ਦੇ ਨਾਵਾਂ ਸਮੇਤ ਹੋਰ ਕਈ ਉਮੀਦਵਾਰਾਂ ਦੇ ਐਲਾਨ ਵੀ ਕੀਤੇ ਹਨ। ਗੁਰਦਾਸਪੁਰ ਤੋਂ ਉਮੀਦਵਾਰ ਬਣਾਏ ਗਏ ਰਮਨ ਬਹਿਲ ਇਸ ਤੋਂ ਪਹਿਲਾਂ ਕਈ ਅਹਿਮ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ, ਜੋ ਸੈਨੇਟ ਦੇ ਮੈਂਬਰ ਰਹਿਣ ਦੇ ਇਲਾਵਾ ਵਕੀਲ ਵੀ ਹਨ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਰਹਿਣ ਸਮੇਤ ਉਨ੍ਹਾਂ ਨੇ ਹੋਰ ਅਨੇਕਾਂ ਰਾਜਸੀ ਸਮਾਜਿਕ ਅਤੇ ਸਰਕਾਰੀ ਅਹੁਦਿਆਂ ’ਤੇ ਕੰਮ ਕੀਤਾ ਹੈ। ਉਹ ਗੁਰਦਾਸਪੁਰ ਦੇ ਉੱਘੇ ਬਹਿਲ ਪਰਿਵਾਰ ਨਾਲ ਸਬੰਧਤ ਹਨ, ਜਿਨ੍ਹਾਂ ਦੇ ਪਿਤਾ ਸਵਰਗੀ ਖੁਸ਼ਹਾਲ ਬਹਿਲ ਵਿਧਾਇਕ ਅਤੇ ਮੰਤਰੀ ਵਜੋਂ ਇਸ ਹਲਕੇ ਦੀ ਕਈ ਵਾਰ ਸੇਵਾ ਕਰ ਚੁੱਕੇ ਹਨ। ਰਮਨ ਬਹਿਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਐੱਸ. ਐੱਸ. ਐੱਸ. ਬੋਰਡ ਦੇ ਚੇਅਰਮੈਨ ਸਨ। ਕਾਂਗਰਸ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ ਉਹ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦੀ ਟਿਕਟ ਦਾ ਐਲਾਨ ਹੁੰਦਿਆਂ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ