ਰਾਵੀ ਦਰਿਆ ਪਾਰਲੇ ਪਿੰਡਾਂ ਦੀ ਡੋਰ ਬੇੜੀ ਸਹਾਰੇ
Tuesday, Jul 14, 2020 - 12:08 PM (IST)
ਗੁਰਦਾਸਪੁਰ (ਗੁਰਪ੍ਰੀਤ ਚਾਵਲਾ): ਇਕ ਪਾਸੇ ਭਾਰਤ ਸਰਕਾਰਾਂ ਦੇਸ਼ ਨੂੰ ਡਿਜ਼ੀਟਲ ਬਨਾਉਣ ਦੀ ਗੱਲ ਕਰ ਰਹੀਆਂ ਹਨ ਉਥੇ ਹੀ ਦੂਜੇ ਪਾਸੇ ਆਜ਼ਾਦੀ ਦੇ 72 ਸਾਲ ਬੀਤਣ ਮਗਰੋਂ ਵੀ ਦੇਸ਼ ਦੇ ਕੁਝ ਪਿੰਡ ਅਜਿਹੇ ਹਨ, ਜੋ ਬਰਸਾਤੀ ਦਿਨਾਂ 'ਚ ਟਾਪੂ ਦਾ ਰੂਪ ਧਾਰ ਲੈਂਦੇ ਨੇ ਤੇ ਉਨ੍ਹਾਂ ਦਾ ਸੰਪਰਕ ਪੂਰਣ ਤੌਰ 'ਤੇ ਦੇਸ਼ ਨਾਲੋਂ ਟੁੱਟ ਜਾਂਦਾ ਹੈ। ਅਸੀਂ ਗੱਲ ਕਰ ਰਹੇ ਹਾਂ ਦੀਨਾਨਗਰ ਦੇ ਅਧੀਨ ਪੈਂਦੇ ਪਿੰਡ ਮਕੋੜਾ ਪੱਤਣ ਰਾਵੀ ਦਰਿਆ ਦੇ ਪਾਰ ਵਸੇ 7 ਪਿੰਡਾਂ ਦੀ, ਜਿਥੇ ਰਾਵੀ ਦਰਿਆ ਤੋਂ ਅਸਥਾਈ ਪੁਲ ਹਟਾਏ ਜਾਣ ਮਗਰੋਂ ਇਹ 7 ਪਿੰਡ ਟਾਪੂ 'ਚ ਤਬਦੀਲ ਹੋ ਚੁੱਕੇ ਹਨ।
ਇਹ ਵੀ ਪੜ੍ਹੋਂ : ਨਿਊਡ ਤਸਵੀਰਾਂ ਸਾਝੀਆਂ ਕਰ ਸੁਰਖੀਆਂ ਬਿਟੋਰਨ ਵਾਲੀ ਇਹ ਰੈਸਲਰ ਇਕ ਹੋਰ ਤਸਵੀਰ ਕਰਕੇ ਮੁੜ ਚਰਚਾ 'ਚ
ਇਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਪਿੰਡਾਂ 'ਚੋਂ ਨਿਕਲ ਕੇ ਸ਼ਹਿਰ ਆਉਣ ਲਈ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ ਤੇ ਰਾਤ ਦੇ ਸਮੇਂ ਬੇੜੀ ਵੀ ਚੱਲਣੀ ਬੰਦ ਹੋ ਜਾਂਦੀ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਕਈ ਸਰਕਾਰਾਂ ਸੱਤਾ 'ਚ ਆਈਆਂ ਤੇ ਚਲੀਆਂ ਗਈਆਂ ਪਰ ਉਨ੍ਹਾਂ ਦੀ ਸਮੱਸਿਆ ਦਾ ਕਿਸੇ ਵਲੋਂ ਹੱਲ ਨਹੀਂ ਕੀਤਾ ਗਿਆ। ਉਥੇ ਹੀ ਪੁਲ ਹਟਾਏ ਜਾਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਕਿਸ਼ਤੀ ਦੇ ਮਲਾਹ ਨੂੰ ਕੋਈ ਵੀ ਵੱਡੀ ਸਮੱਸਿਆ ਪੇਸ਼ ਆਉਣ 'ਤੇ ਤੁਰੰਤ ਪੁਲਸ ਨੂੰ ਸੂਚਿਤ ਕਰਨ ਦੀਆਂ ਹਿਦਾਇਤਾਂ ਵੀ ਜਾਰੀ ਕੀਤੀਆਂ ਗਈਆਂ।
ਇਹ ਵੀ ਪੜ੍ਹੋਂ : ਵੱਡੀ ਵਾਰਦਾਤ: ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਘਰ ਗਏ ਪ੍ਰੇਮੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ