ਬੇਰਹਿਮ ਨੂੰਹ ਦੀ ਕਰਤੂਤ, ਸੁੱਤੀ ਪਈ ਸੱਸ ਨੂੰ ਪੈਟਰੋਲ ਪਾ ਕੇ ਲਾਈ ਅੱਗ

Wednesday, Jun 24, 2020 - 01:44 PM (IST)

ਬੇਰਹਿਮ ਨੂੰਹ ਦੀ ਕਰਤੂਤ, ਸੁੱਤੀ ਪਈ ਸੱਸ ਨੂੰ ਪੈਟਰੋਲ ਪਾ ਕੇ ਲਾਈ ਅੱਗ

ਗੁਰਦਾਸਪੁਰ (ਵਿਨੋਦ, ਗੁਰਪ੍ਰੀਤ) : ਗੁਰਦਾਸਪੁਰ ਦੇ ਪਿੰਡ ਬਾਜੇਚੱਕ 'ਚ ਇਕ ਬੇਰਹਿਮ ਨੂੰਹ ਵਲੋਂ ਆਪਣੀ 43 ਸਾਲਾਂ ਸੱਸ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਦੌਰਾਨ ਟੈਂਕੀ 'ਤੇ ਚੜ੍ਹਿਆ ਕਿਸਾਨ, ਪੀਤੀ ਜ਼ਹਿਰੀਲੀ ਦਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਨਰਿੰਦਰ ਕੌਰ ਨੇ ਦੱਸਿਆ ਕਿ ਉਸਦਾ ਪੁੱਤ ਡਰਾਇਵਰੀ ਕਰਦਾ ਹੈ, ਜਿਸ ਕਾਰਨ ਜ਼ਿਆਦਾਤਰ ਘਰ ਤੋਂ ਬਾਹਰ ਰਹਿੰਦਾ ਹੈ। ਉਸਦੀ ਨੂੰਹ ਅਕਸਰ ਹੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਲੜਦੀ ਰਹਿੰਦੀ ਹੈ। ਅੱਜ ਵੀ ਜਦੋਂ ਉਹ ਖੇਤਾਂ 'ਚੋਂ ਝੋਨਾ ਲਗਾ ਕੇ ਵਾਪਸ ਆ ਕੇ ਸੁੱਤੀ ਪਈ ਤਾਂ ਉਸਦੀ ਨੂੰਹ ਨੇ ਮੋਟਰਸਾਈਕਲ 'ਚੋਂ ਪੈਟਰੋਲ ਕੱਢ ਕੇ ਉਸ 'ਤੇ ਪਾ ਕੇ ਅੱਗ ਲਗਾ ਦਿੱਤੀ, ਜਿਸਤੋਂ ਬਾਅਦ ਅੱਧਸੜੀ ਹਾਲਤ 'ਚ ਉਸਨੇ ਨਲਕੇ 'ਤੇ ਜਾ ਕੇ ਖੁਦ ਅੱਗ ਬੁਝਾਈ। ਇਸ ਉਪਰੰਤ ਆਲੇ-ਦੁਆਲੇ ਦੇ ਲੋਕਾਂ ਨੇ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਉਸ ਨੇ ਪੁਲਸ ਤੋਂ ਮੰਗ ਕੀਤੀ ਕਿ ਨੂੰਹ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। 

ਇਹ ਵੀ ਪੜ੍ਹੋਂ : ਖ਼ੌਫ਼ਨਾਕ ਵਾਰਦਾਤ : ਪਤੀ ਨੇ ਧੜ ਤੋਂ ਵੱਖ ਕੀਤਾ ਪਤਨੀ ਦਾ ਸਿਰ

ਦੂਜੇ ਪਾਸੇ ਮੌਕੇ 'ਤੇ ਪੁੱਜੇ ਐੱਸ. ਐੱਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਪੀੜਤ ਔਰਤ 50 ਫ਼ੀਸਦੀ ਝੁਲਸ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਾਲਤ ਨਾਜ਼ੁਕ ਹੋਣ ਕਾਰਨ ਉਸਦੇ ਬਿਆਨ ਦਰਜ ਨਹੀਂ ਹੋ ਸਕੇ, ਜਿਸ ਕਰਕੇ ਫਿਲਹਾਲ ਉਸ ਦੀ ਧੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋਂ : ਕੋਰੋਨਾ ਕਹਿਰ ਦੇ ਬਾਵਜੂਦ ਗੁਰੂ ਘਰ 'ਚ ਵੱਧ ਰਹੀ ਹੈ ਸੰਗਤਾਂ ਦੀ ਗਿਣਤੀ


author

Baljeet Kaur

Content Editor

Related News