ਸਕੂਲ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਪਿਓ-ਪੁੱਤ ਦੀ ਮੌਤ
Saturday, Feb 09, 2019 - 05:28 PM (IST)

ਗੁਰਦਾਸਪੁਰ (ਵਿਨੋਦ) : ਸ੍ਰੀ ਹਰਹੋਬਿੰਦ ਪੁਰ ਨੇੜੇ ਇਕ ਸਕੂਲ ਬੱਸ ਤੇ ਮੋਟਸਾਈਕਲ ਦੀ ਭਿਆਨਕ ਟੱਕਰ 'ਚ ਪਿਓ-ਪੁੱਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਸ੍ਰੀ ਹਰਗੋਬਿੰਦਪੁਰ ਨੇੜੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਮੋਟਰਸਾਈਕਲ ਸਵਾਰ ਕਾਰਨ ਮੀਕਾ ਸਿੰਘ ਤੇ ਉਸ ਦੇ ਪੁੱਤ ਜੋਬਨ ਸਿੰਘ (12) ਦੀ ਮੌਤ ਹੋ ਗਈ, ਜਦਕਿ ਪਤਨੀ ਰਾਣੀ ਵਾਸੀ ਚੌਧਰੀਵਾਲ ਗੰਭੀਰ ਰੂਪ 'ਚ ਜ਼ਖਮੀ ਹੋ ਗਈ।
ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।