ਹੁਣ ਸੇਵਾ ਕੇਂਦਰਾਂ ’ਚ ਵੀ ਦਿੱਤੀਆਂ ਜਾਣਗੀਆਂ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ

Thursday, Jan 07, 2021 - 09:53 AM (IST)

ਹੁਣ ਸੇਵਾ ਕੇਂਦਰਾਂ ’ਚ ਵੀ ਦਿੱਤੀਆਂ ਜਾਣਗੀਆਂ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ

ਗੁਰਦਾਸਪੁਰ (ਹਰਮਨ, ਸਰਬਜੀਤ): ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ’ਚ ਡੁਪਲੀਕੇਟ ਡਰਾਇਵਿੰਗ ਲਾਇਸੈਂਸ, ਰੀਨਿਊ ਲਾਇਸੈਂਸ, ਰੀਪਲੇਸਮੈਂਟ ਲਾਇਸੈਂਸ, ਐੱਨ. ਓ. ਸੀ., ਨਾਮ ਬਦਲੀ ਡਰਾਈਵਿੰਗ ਲਾਇਸੈਂਸ, ਮੋਬਾਈਲ ਅਪਡੇਟ, ਕੰਡਕਟਰ ਲਾਇਸੈਂਸ ਰੀਨਿਊ, ਆਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਅਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੁਪਲੀਕੇਟ ਆਰ. ਸੀ., ਪਤਾ ਬਦਲਣਾ, ਐੱਨ. ਓ. ਸੀ. ਹੋਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਮਨੋਰੰਜਨ ਲਈ ਵਾਟਰਪਰੂਫ ਟੈਂਟ ਵਿਚ ਫਿਲਮਾਂ ਵਿਖਾਉਣ ਦਾ ਵੀ ਬੰਦੋਬਸਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ, ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸੇਵਾ ਕੇਂਦਰਾਂ ਅਧੀਨ ਕੰਮ ਕਰ ਰਹੇ ਸਟਾਫ ਨੂੰ ਕਿਹਾ ਕਿ ਸੇਵਾ ਕੇਂਦਰਾਂ ’ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੋਟੋਕੋਲਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ’ਚ ਕੋਈ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਆਉਣ ਸਮੇਂ ਮਾਸਕ ਲਾਜ਼ਮੀ ਪਾਇਆ ਜਾਵੇ ਅਤੇ ਆਪਸ ’ਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ।

ਇਹ ਵੀ ਪੜ੍ਹੋ : ਦਿਲਜੀਤ ਦੁਸਾਂਝ ਨੂੰ ਟੈਗ ਕਰ ਨਵਜੋਤ ਸਿੱਧੂ ਨੇ ਕੀਤਾ ਟਵੀਟ, ਕਿਹਾ ‘ਜੁੱਗ-ਜੁੱਗ ਜੀਓ’


author

Baljeet Kaur

Content Editor

Related News