ਸਿੱਖ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ, ਲਾਏ ਖਾਲਿਸਤਾਨ ਦੇ ਨਾਅਰੇ

08/15/2020 2:57:47 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਮੇਤ ਸਿੱਖ ਜਥੇਬੰਦੀਆਂ ਵਲੋਂ ਅੱਜ ਆਜ਼ਾਦੀ ਦਿਹਾੜੇ ਮੌਕੇ ਕਾਲਾ ਦਿਵਸ ਮਨਾਇਆ ਗਿਆ। ਗੁਰਦਾਪੁਰ ਸ਼ਹਿਰ ਦੇ ਬਾਜ਼ਾਰਾਂ 'ਚ ਕਾਲਾ ਝੰਡਾ ਲਹਿਰਾ ਕੇ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨ ਕਰ ਰਹੇ ਸਿੱਖਾਂ ਨੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ।

ਇਹ ਵੀ ਪੜ੍ਹੋਂ : ਹੈਵਾਨੀਅਤ : ਵਿਆਹ ਕਰਵਾ 8 ਸਾਲ ਕੀਤਾ ਜਬਰ-ਜ਼ਿਨਾਹ, ਕੁੱਖ 'ਚ ਬੱਚੇ ਨੂੰ ਵੀ ਮਾਰ ਸੁੱਟਿਆ
PunjabKesariਇਸ ਮੌਕੇ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ 15 ਅਗਸਤ ਨੂੰ ਭਾਵੇ ਦੇਸ਼ ਆਜ਼ਾਦ ਹੋ ਗਿਆ ਸੀ ਪਰ ਸਿੱਖ ਆਜ਼ਾਦ ਨਹੀਂ ਹੋਏ। ਉਨ੍ਹਾਂ ਕਿਹਾ ਕਿ ਉਹ ਦੇਸ਼ 'ਚ ਗੁਲਾਮ ਹਨ ਅਤੇ ਉਨ੍ਹਾਂ ਨੂੰ ਕੋਈ ਹੱਕ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਕਾਰਨ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋਂ : ਆਜ਼ਾਦੀ ਦਿਹਾੜੇ 'ਤੇ ਮੋਗਾ 'ਚ ਮੁੜ ਲਹਿਰਾਇਆ ਗਿਆ ਖ਼ਾਲਿਸਤਾਨ ਦਾ ਝੰਡਾ, ਦਹਿਸ਼ਤ ਦਾ ਮਾਹੌਲ
PunjabKesari
ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਾ ਦਿਵਸ ਮਨਾਉਣ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਜੋ ਕੇਂਦਰ ਸਰਕਾਰ ਨੇ ਯੂ.ਏ.ਪੀ.ਏ. ਅਤੇ ਦੇਸ਼ ਧ੍ਰੋਹ ਵਰਗੇ ਕਾਲੇ ਕਾਨੂੰਨ ਨੂੰ ਲਗਾਇਆ ਹੈ, ਜਿਸ ਦੇ ਜ਼ਰੀਏ ਘੱਟ ਗਿਣਤੀ ਭਾਈਚਾਰੇ ਦੇ ਖ਼ਿਲਾਫ਼ ਦੁਰਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲਗਾਇਆ ਜਾ ਰਿਹਾ, ਜਿਸ ਦੇ ਵਿਰੋਧ ਉਹ ਅੱਜ ਪ੍ਰਦਰਸ਼ਨ ਕਰ ਰਹੇ ਹਨ।


Baljeet Kaur

Content Editor

Related News