ਵਿਧਾਇਕ ਬੈਂਸ ਨੂੰ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Monday, Sep 16, 2019 - 04:58 PM (IST)

ਗੁਰਦਾਸਪੁਰ : ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਦਰਜ ਮਾਮਲੇ 'ਚ ਜ਼ਿਲਾ ਸੈਸ਼ਨ ਅਦਾਲਤ ਵਲੋਂ ਬੈਂਸ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ। ਦੱਸ ਦਈਏ ਕਿ ਜ਼ਿਲਾ ਗੁਰਦਾਸੁਪਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਕੀਤੀ ਗਈ ਕਥਿਤ ਬਦਸਲੂਕੀ ਤੋਂ ਬਾਅਦ ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ’ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਲਾਈ ਗਈ ਅਰਜ਼ੀ ’ਤੇ ਅੱਜ ਜ਼ਿਲਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਸੁਣਵਾਈ ਹੋਈ, ਜਿਸ ਬੈਂਸ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ।