ਦੇਸ਼ ''ਚ ਵੱਧਦੀ ਜਾ ਰਹੀ ਹੈ ਆਵਾਰਾ ਕੁੱਤਿਆਂ ਦੀ ਗਿਣਤੀ, ਲੋਕ ਪਰੇਸ਼ਾਨ

09/25/2019 4:23:19 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਆਵਾਰਾ ਕੁੱਤੇ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਸਮੱਸਿਆ ਵੱਧਦੀ ਜਾ ਰਹੀ ਹੈ। ਸਰਕਾਰੀ ਆਂਕੜਿਆਂ ਦੇ ਮੁਤਾਬਕ ਵੱਖ-ਵੱਖ ਇਲਾਕਿਆਂ 'ਚ 1 ਕਰੋੜ 71 ਲੱਖ ਤੋਂ ਜ਼ਿਆਦਾ ਆਵਾਰਾ ਕੁੱਤੇ ਹਨ, ਜੋ ਪਿੰਡਾਂ ਤੇ ਸ਼ਹਿਰਾਂ 'ਚ ਲੋਕਾਂ ਦੀ ਵੱਡੀ ਸਮੱਸਿਆ ਬਣਦੇ ਜਾ ਰਹੇ ਹਨ। ਗੱਲ ਕਰੀਏ ਗੁਰਦਾਸਪੁਰ ਦੀ ਤਾਂ ਇਥੇ ਆਵਾਰਾ ਕੁੱਤਿਆਂ ਦੀ ਭਰਮਾਰ ਦਿਖਾਈ ਦਿੰਦੀ ਹੈ। ਇਨ੍ਹਾਂ ਕੁੱਤਿਆਂ ਦੇ ਵੱਢਣ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜਾਣਕਾਰੀ ਮੁਤਾਬਕ ਹਰ ਸਾਲ ਦੇਸ਼ 'ਚ 20 ਹਜ਼ਾਰ ਲੋਕ ਕੁੱਤੇ ਦੇ ਕੱਟਣ ਕਾਰਨ ਰੈਬਿਜ ਦਾ ਕਾਰਨ ਮੌਤ ਦੀ ਆਗੋਸ਼ 'ਚ ਚਲੇ ਜਾਂਦੇ ਹਨ। ਇਸ ਸਬੰਧੀ ਬਟਾਲਾ ਵਾਸਿਆਂ ਦਾ ਕਹਿਣਾ ਹੈ ਕਿ ਇਨ੍ਹਾਂ ਆਵਾਰਾ ਕੁੱਤਿਆਂ ਦੇ ਕਾਰਨ ਜਿਊਣਾ ਮੁਸ਼ਕਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਤਾਂ ਇਨ੍ਹਾਂ ਕੁੱਤਿਆਂ ਦੇ ਕਾਰਨ ਸਕੂਲ ਤੱਕ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਕੁੱਤਿਆਂ ਲਈ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਇਸ ਸਬੰਧੀ ਕੋਈ ਸਮੱਸਿਆ ਨਾ ਆਵੇ।

Baljeet Kaur

This news is Content Editor Baljeet Kaur