ਟਾਹਲੀ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ

Wednesday, Aug 26, 2020 - 05:06 PM (IST)

ਟਾਹਲੀ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ

ਗੁਰਦਾਸਪੁਰ (ਗੁਰਪ੍ਰੀਤ) : ਗੁਰਦੁਆਰਾ ਸ੍ਰੀ ਤਪ ਅਸਥਾਨ ਟਾਹਲੀ ਸਾਹਿਬ ਗੁਰਦਾਸਪੁਰ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਉਦਾਸੀਨ ਆਚਾਰੀਆ ਜਗਤ ਗੁਰੂ ਭਗਵਾਨ ਬਾਬਾ ਸ੍ਰੀ ਚੰਦ ਜੀ ਦਾ 526 ਵਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਕੋਰੋਨਾ ਮਹਾਮਾਰੀ ਦੇ ਚੱਲਦੇ ਪ੍ਰਸ਼ਾਸਨ ਵਲੋਂ ਸੰਗਤ ਨੂੰ ਇਸ ਦਿਹਾੜੇ ਨੂੰ ਸਾਦੇ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਗਈ ਹੈ। ਇਸੇ ਦੇ ਚੱਲਦੇ ਗੁਰਦੁਆਰਾ ਟਾਹਲੀ ਸਾਹਿਬ ਪ੍ਰਬੰਧਕਾਂ ਵਲੋਂ ਵੀ ਸੀਮਤ ਤੌਰ 'ਤੇ ਹੀ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਪੁਲਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। 

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਕਾਂਡ ਦੇ ਵਿਰੋਧ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ
PunjabKesariਗੁਰਦਾਸਪੁਰ ਦੇ ਹੈੱਡ ਗ੍ਰੰਥੀ ਗਿਆਨੀ ਚਰਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਗੁਰੂ ਮਰਿਯਾਦਾ ਦੇ ਅਨੁਸਾਰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੇ ਦੱਸਿਆ ਕਿ ਇਸ ਸਭ ਦੇ ਵਿਚਕਾਰ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਦੇ ਚੱਲਦੇ ਸਥਾਨਕ ਪ੍ਰਸ਼ਾਸਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਧਾਰਮਿਕ ਸਮਾਗਮ ਕੁਝ ਸੀਮਤ ਕੀਤੇ ਗਏ ਹਨ ਅਤੇ ਉਥੇ ਹੀ ਸੰਗਤ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਹੀ ਨਤਮਸਤਕ ਹੋਣ ਲਈ ਪਹੁੰਚਣ। 

ਇਹ ਵੀ ਪੜ੍ਹੋ : ਅਮਨ ਅਰੋੜਾ ਦੇ ਬਿਆਨ 'ਤੇ ਕਾਂਗਰਸ ਦਾ ਜਵਾਬ, ਕਿਹਾ- ਆਪਣੇ ਸ਼ੱਕ ਦਾ ਕਰਵਾਓ ਪਹਿਲਾਂ ਇਲਾਜ਼

PunjabKesari


author

Baljeet Kaur

Content Editor

Related News