ਪੈਰੋਲ ਤੇ ਆਏ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

Wednesday, Mar 07, 2018 - 03:12 PM (IST)

ਗੁਰਦਾਸਪੁਰ (ਵਿਨੋਦ) - ਸੀ. ਆਈ. ਏ ਸਟਾਫ ਗੁਰਦਾਸਪੁਰ ਵੱਲੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾਂ ਪ੍ਰਾਪਤ ਕੀਤੀ ਹੈ। ਦੋਸ਼ੀ ਕਤਲ ਦੇ ਕੇਸ ਵਿਚ ਗੁਰਦਾਸਪੁਰ ਜੇਲ ਵਿਚ ਸਜ਼ਾ ਕੱਟ ਰਿਹਾ ਹੈ ਅਤੇ ਅੱਜ ਕੱਲ 42 ਦਿਨ ਦੀ ਪੈਰੋਲ ਛੁੱਟੀ 'ਤੇ ਆਇਆ ਹੋਇਆ ਹੈ। 
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਪੁਲਸ ਮੁਖੀ ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸੀ. ਆਈ. ਏ ਸਟਾਫ ਗੁਰਦਾਸਪੁਰ ਦੇ ਇੰਚਾਰਜ਼ ਬਲਦੇਵ ਰਾਜ ਸ਼ਰਮਾ ਦੀ ਦੇਖਰੇਖ ਵਿਚ ਸੀ. ਆਈ. ਏ ਸਟਾਫ ਗੁਰਦਾਸਪੁਰ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਕਸ਼ਮੀਰ ਸਿੰਘ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਿਹਾ ਸੀ। ਪੁਲਸ ਪਾਰਟੀ ਨੇ ਬਬਰੀ ਗੰਦਾ ਨਾਲੇ 'ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਇਕ ਬਿਨ੍ਹਾਂ ਨੰਬਰ ਮੋਟਰਸਾਈਕਲ ਚਾਲਕ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜ਼ ਦਿਖਾਉਣ ਨੂੰ ਕਿਹਾ ਗਿਆ ਤਾਂ ਉਹ ਕਾਗਜ਼ ਨਹੀਂ ਦਿਖਾ ਸਕਿਆ। ਪੁੱਛਗਿੱਛ ਵਿਚ ਦੋਸ਼ੀ ਨੇ ਸਵੀਕਾਰ ਕੀਤਾ ਕਿ ਜੋ ਮੋਟਰਸਾਈਕਲ ਉਸ ਦੇ ਕੋਲ ਹੈ ਉਹ ਚੋਰੀ ਦਾ ਹੈ ਅਤੇ ਉਸ ਨੇ ਬਟਾਲਾ ਤੋਂ ਚੋਰੀ ਕੀਤਾ ਸੀ। ਦੋਸ਼ੀ ਨੇ ਆਪਣੀ ਪਹਿਚਾਣ ਸਰਵਨ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਪਿੰਡ ਸੋਹਲ ਦੇ ਰੂਪ ਵਿਚ ਦੱਸੀ। ਦੋਸ਼ੀ ਨੂੰ ਗ੍ਰਿਫਤਾਰ ਕਰਕੇ ਜਦ ਪੁੱਛਗਿਛ ਕੀਤੀ ਗਈ ਤਾਂ ਬਹੁਤ ਹੀ ਗੰਭੀਰ ਮਾਮਲਾ ਸਾਹਮਣੇ ਆਇਆ।
ਜ਼ਿਲਾ ਪੁਲਸ ਮੁਖੀ ਭੁੱਲਰ ਨੇ ਦੱਸਿਆ ਕਿ ਦੋਸ਼ੀ ਤੋਂ ਪੁੱਛਗਿਛ ਦੇ ਸਵੀਕਾਰ ਕੀਤਾ ਕਿ ਸਾਲ 2011 ਵਿਚ ਉਸ ਨੇ ਸੁਜਾਨਪੁਰ ਇਲਾਕੇ ਵਿਚ ਇਕ ਵਿਦਿਆਰਥਣ ਦਾ ਕਤਲ ਕੀਤਾ ਸੀ ਅਤੇ ਉਸ ਕੇਸ ਵਿਚ ਉਹ ਉਮਰਕੈਦ ਦੀ ਸਜ਼ਾ ਗੁਰਦਾਸਪੁਰ ਜੇਲ ਵਿਚ ਕੱਟ ਰਿਹਾ ਹੈ ਅਤੇ ਇਨ੍ਹਾਂ ਦਿਨਾਂ ਤੇ ਪੈਰੋਲ 'ਤੇ 42 ਦਿਨ ਦੀ ਛੁੱਟੀ 'ਤੇ ਹੈ। ਦੋਸ਼ੀ ਨੇ ਸਵੀਕਾਰ ਕੀਤਾ ਕਿ ਬੀਤੇ ਦਿਨੀਂ ਜੇਲ ਵਿਚ ਹੋਈ ਲੜਾਈ ਸੰਬੰਧੀ ਵੀ ਉਸ ਦੇ ਵਿਰੁੱਧ ਸਿਟੀ ਪੁਲਸ ਸਟੇਸ਼ਨ ਵਿਚ ਕੇਸ ਦਰਜ ਹੈ। ਦੋਸ਼ੀ ਤੋਂ ਪੁੱਛਗਿੱਛ ਦੇ ਆਧਾਰ 'ਤੇ ਉਸ ਤੋਂ ਚੋਰੀ ਦਾ ਇਕ ਹੋਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਜੋ ਉਸ ਨੇ ਪਠਾਨਕੋਟ ਤੋਂ ਚੋਰੀ ਕੀਤਾ ਸੀ। ਐੱਸ. ਐੱਸ. ਪੀ ਦੇ ਅਨੁਸਾਰ ਦੋਸ਼ੀ ਤੋਂ ਪੁੱਛਗਿਛ ਕੀਤੀ ਜਾ ਰਹੀ  ਹੈ।


Related News