ਗੁਰਦਾਸਪੁਰ ਤੋਂ ਵੱਡੀ ਖ਼ਬਰ : ਪਿੰਡ ’ਚੋਂ ਬਰਾਮਦ ਹੋਈ ਵਿਸਫੋਟਕ ਸਮੱਗਰੀ ਅਤੇ ਟਿਫਨ ਬੰਬ
Friday, Dec 03, 2021 - 10:30 AM (IST)
ਗੁਰਦਾਸਪੁਰ (ਹਰਮਨ, ਜੀਤ ਮਠਾਰੂ) - ਪਿਛਲੇ ਕੁਝ ਦਿਨਾਂ ਤੋਂ ਗੁਰਦਾਸਪੁਰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ ’ਤੇ ਪਿਸਤੌਲ ਗ੍ਰੇਨੇਡ ਅਤੇ ਆਰ. ਡੀ. ਐਕਸ. ਬਰਾਮਦ ਕੀਤੇ ਜਾਣ ਤੋਂ ਬਾਅਦ ਬੀਤੀ ਦੇਰ ਰਾਤ ਟਿਫਨ ਬੰਬ ਅਤੇ ਵਿਸਫੋਟਕ ਸਮੱਗਰੀ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਸ ਦੇ ਉੱਚ ਅਧਿਕਾਰੀ ਇਸ ਮਾਮਲੇ ਦੇ ਸਬੰਧ ’ਚ ਕਿਸੇ ਤਰ੍ਹਾਂ ਦਾ ਕੋਈ ਵੀ ਖੁਲਾਸਾ ਨਹੀਂ ਕਰ ਰਹੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਗੁਰਦਾਸਪੁਰ ਸਦਰ ਥਾਣੇ ਨਾਲ ਸਬੰਧਤ ਪਿੰਡ ਵਿਚੋਂ ਟਿਫਨ ਬੰਬ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਠਾਨਕੋਟ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਦਿੱਤੀਆਂ 2 ਹੋਰ ਗਰੰਟੀਆਂ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੁਲਸ ਨੇ ਬੀਤੇ ਕੱਲ ਦੀਨਾਨਗਰ ਪੁਲਸ ਥਾਣੇ ਅਧੀਨ ਇਲਾਕੇ ਵਿੱਚੋਂ ਕਰੀਬ ਇਕ ਕਿੱਲੋ ਆਰ. ਡੀ. ਐਕਸ. ਅਤੇ ਡੈਟੋਨੇਟਰ ਬਰਾਮਦ ਕੀਤੇ ਸਨ, ਜਦਕਿ ਉਸ ਤੋਂ ਪਹਿਲਾਂ ਪੁਲਸ ਨੇ ਹੈਂਡ ਗ੍ਰੇਨੇਡ ਬਰਾਮਦ ਕੀਤੇ ਸਨ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਸਬੰਧ ਪਾਕਿਸਤਾਨ ਨਾਲ ਜੁੜੇ ਦੱਸੇ ਜਾ ਰਹੇ ਹਨ, ਜਿਸ ਕਾਰਨ ਪੁਲਸ ਅਤੇ ਖ਼ੁਫ਼ੀਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਕੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ ਕਿ ਪਾਕਿਸਤਾਨ ਸਥਿਤ ਖ਼ੁਫ਼ੀਆ ਏਜੰਸੀਆਂ ਪੰਜਾਬ ਅਤੇ ਭਾਰਤ ਵਿਚ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੇ ਮਨਸੂਬੇ ਬਣਾ ਰਹੀਆਂ ਹਨ, ਜਿਸ ਪੁਲਸ ਅਤੇ ਖ਼ੁਫ਼ੀਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ