ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਸਕੇ ਭਰਾਵਾਂ ਦੀ ਮੌਤ
Thursday, Apr 18, 2019 - 12:30 PM (IST)

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਬਾਈਪਾਸ ਨੇੜੇ ਇਕ ਤੇਜ਼ ਰਫਤਾਰ ਟਿੱਪਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਪਸ਼ਪਿੰਦਰ ਸਿੰਘ ਤੇ ਪਰਮਿੰਦਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।