ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਜਖ਼ਮੀ

Monday, Aug 21, 2017 - 03:50 PM (IST)

ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਜਖ਼ਮੀ

 ਬਟਾਲਾ, (ਸੈਂਡੀ/ਕਲਸੀ/ਸਾਹਿਲ) - ਬਟਾਲਾ ਗੁਰਦਾਸਪੁਰ ਰੋਡ ਤੇ ਨੌਸ਼ਹਿਰਾ ਮੱਝਾ ਸਿੰਘ ਦੇ ਨਜ਼ਦੀਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਇਸ ਸਬੰਧੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਬਲਮਕਾਰ ਸਿੰਘ ਵਾਸੀ ਉਦੋਕੇ ਜੋ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕਿ ਗੁਰਦਾਸਪੁਰ ਸਾਈਡ ਤੋਂ ਬਟਾਲਾ ਆ ਰਿਹਾ ਸੀ, ਕਿ ਨੌਸ਼ਹਿਰਾ ਮੱਝਾ ਸਿੰਘ ਦੇ ਕੋਲ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਸਵਾਰ ਨੇ ਇਸ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਨਾਲ ਇਹ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ਼ ਲਈ 108ਨੰ. ਐਂਬੂਲੈਂਸ ਦੇ ਕਰਮਚਾਰੀਆਂ ਇਲਾਜ਼ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ। 


Related News