ਨੌਜਵਾਨ ਦੇ ਕਤਲ ਮਾਮਲੇ ’ਚ ਵੱਡਾ ਖ਼ੁਲਾਸਾ: ਬੇਰਹਿਮ ਪਤਨੀ ਨੇ ਪ੍ਰੇਮੀ ਨਾਲ ਮਿਲ ਉਜਾੜਿਆ ਆਪਣਾ ਸੁਹਾਗ

Wednesday, Jan 06, 2021 - 04:48 PM (IST)

ਨੌਜਵਾਨ ਦੇ ਕਤਲ ਮਾਮਲੇ ’ਚ ਵੱਡਾ ਖ਼ੁਲਾਸਾ: ਬੇਰਹਿਮ ਪਤਨੀ ਨੇ ਪ੍ਰੇਮੀ ਨਾਲ ਮਿਲ ਉਜਾੜਿਆ ਆਪਣਾ ਸੁਹਾਗ

ਗੁਰਦਾਸਪੁਰ (ਗੁਰਪ੍ਰੀਤ) : ਪਤੀ-ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦਾ ਮਾਮਲਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਜਨਾਨੀ ਨੇ ਆਪਣੇ ਨਜਾਇਜ਼ ਸਬੰਧਾਂ ਦੇ ਚੱਲਦੇ ਪ੍ਰੇਮੀ ਨਾਲ ਮਿਲ ਕੇ ਆਪਣੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਤਫ਼ਤੀਸ਼ ਤੋਂ ਬਾਅਦ ਉਕਤ ਜਨਾਨੀ ਅਤੇ ਉਸਦੇ ਪ੍ਰੇਮੀ ਨੂੰ ਗਿ੍ਰਫ਼ਤਾਰ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। 

ਇਹ ਵੀ ਪੜ੍ਹੋ: 32 ਸਾਲ ਪਹਿਲਾਂ ਬੰਬ ਧਮਾਕੇ ਦੀ ਸ਼ਿਕਾਰ ਜਨਾਨੀ ਦੇ ਸਰੀਰ ’ਚੋਂ ਮਿਲੀ ਅਜਿਹੀ ਚੀਜ਼, ਉੱਡੇ ਸਭ ਦੇ ਹੋਸ਼
PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੇ ਸਾਲ 24 ਦਿਸੰਬਰ ਨੂੰ ਧਾਰੀਵਾਲ ’ਚ ਇਕ 32 ਸਾਲਾਂ ਨੌਜਵਾਨ ਜਗਦੀਪ ਸਿੰਘ ਦੀ ਘਰ ਦੇ ਬਾਹ ਹੀ ਕੁਝ ਅਣਪਛਾਤੇ ਨੌਜਵਾਨਾਂ ਨੇ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸਤੋਂ ਬਾਅਦ ਟੀਮਾਂ ਦਾ ਗਠਨ ਕਰ ਇਸ ਮਾਮਲੇ ਦੀ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਸੀ। ਤਫ਼ਤੀਸ਼ ਤੋਂ ਬਾਅਦ ਪਤਾ ਲੱਗਾ ਕਿ ਮਿ੍ਰਤਕ ਜਗਦੀਪ ਸਿੰਘ ਦੀ ਪਤਨੀ ਮਮਤਾ ਨੇ ਹੀ ਆਪਣੇ ਪ੍ਰੇਮੀ ਗਣੇਸ਼ ਨਾਲ ਮਿਲ ਕੇ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਸ ਨੇ ਦੋਸ਼ੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਦਿੱਤੀ ਜਨਮ ਦਿਨ ਦੀ ਵਧਾਈ


author

Baljeet Kaur

Content Editor

Related News