ਪੁੱਤ ਦੀ ਮੌਤ ਤੋਂ ਪ੍ਰੇਸ਼ਾਨ ਔਰਤ ਨੇ ਗਲਤੀ ਨਾਲ ਖਾਧੀ ਜ਼ਹਿਰੀਲੀ ਦਵਾਈ, ਮੌਤ

07/07/2019 2:07:27 PM

ਗੁਰਦਾਸਪੁਰ (ਵਿਨੋਦ, ਹਰਮਨਪ੍ਰੀਤ) : ਪੁੱਤ ਦੀ ਮੌਤ ਤੋਂ ਪ੍ਰੇਸ਼ਾਨ ਇਕ ਔਰਤ ਵਲੋਂ ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ 'ਚ ਮ੍ਰਿਤਕਾ ਹਰਜੀਤ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਪਿੰਡ ਲੇਹਲ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਲਗਭਗ ਤਿੰਨ ਮਹੀਨੇ ਪਹਿਲਾਂ ਹਰਜੀਤ ਕੌਰ ਦਾ ਪੁੱਤ ਲਾਪਤਾ ਹੋ ਗਿਆ ਸੀ ਅਤੇ ਲਗਭਗ 30 ਦਿਨਾਂ ਬਾਅਦ ਉਸ ਦੀ ਲਾਸ਼ ਮਿਲੀ ਸੀ।

ਆਪਣੇ ਪੁੱਤ ਦੀ ਮੌਤ ਕਾਰਣ ਹਰਜੀਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਅੱਜ ਉਸ ਨੇ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋ ਗਈ। ਉਸ ਨੂੰ ਗੁਰਦਾਸਪੁਰ ਹਸਪਤਾਲ ਲਿਆਂਦਾ ਗਿਆ ਪਰ ਹਸਪਤਾਲ ਆਉਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

Baljeet Kaur

This news is Content Editor Baljeet Kaur