ਵਿਆਹੁਤਾ ਜਨਾਨੀ ਦੀ ਭੇਤਭਰੇ ਹਾਲਾਤ ’ਚ ਮੌਤ, ਪਿਓ ਨੇ ਰੋਂਦਿਆਂ ਕਿਹਾ-ਧੀ ਦਾ ਹੋਇਆ ਕਤਲ (ਵੀਡੀਓ)

Friday, Aug 20, 2021 - 06:52 PM (IST)

ਗੁਰਦਾਸਪੁਰ (ਗੁਰਪ੍ਰੀਤ) - ਪੁਲਸ ਜ਼ਿਲ੍ਹਾ ਬਟਾਲਾ ਦੇ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦੁਰਗਾ ਬਾਦ ਤੋਂ ਇਕ ਵਿਆਹੁਤਾ ਕੁੜੀ ਦੀ ਭੇਤਭਰੇ ਹਲਾਤਾਂ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪੇਕੇ ਪਰਿਵਾਰ ਵਲੋਂ ਦੋਸ਼ ਲਗਾਏ ਗਏ ਕਿ ਉਨ੍ਹਾਂ ਦੀ ਧੀ ਨੂੰ ਉਸ ਦਾ ਪਤੀ ਅਤੇ ਸੁਹਰਾ ਪਰਿਵਾਰ ਤੰਗ ਪਰੇਸ਼ਾਨ ਕਰਦਾ ਸੀ। ਉਕਤ ਲੋਕ ਉਸਦੀ ਮਾਰ ਕੁੱਟ ਵੀ ਕਰਦੇ ਸਨ। ਉਨ੍ਹਾਂ ਨੇ ਦੋਸ਼ ਲਗਾਏ ਕਿ ਉਨ੍ਹਾ ਦੀ ਧੀ ਨੂੰ ਕੋਈ ਨਸ਼ੀਲੀ ਦਵਾਈ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਜਜ਼ਬੇ ਨੂੰ ਸਲਾਮ! ਮਾਂ-ਪਿਓ ਦੀ ਮੌਤ ਮਗਰੋਂ 13 ਸਾਲਾ ਦੀਪਕ ਰੇਹੜੀ ਲਗਾ ਕੇ ਪੂਰੇ ਕਰ ਰਿਹਾ ਆਪਣੇ ਸੁਫ਼ਨੇ (ਵੀਡੀਓ)

ਇਸ ਮਾਮਲੇ ਸਬੰਧੀ ਮ੍ਰਿਤਕ ਕੁੜੀ ਦੇ ਪਿਤਾ ਤਰਸੇਮ ਮਸੀਹ ਅਤੇ ਰਿਸ਼ਤੇਦਾਰ ਜੋਰਜ਼ ਗਿਲ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਸਵੇਤਾ (29) ਦਾ ਵਿਆਹ ਕਰੀਬ 9 ਸਾਲ ਪਹਿਲਾਂ ਦਰਗਾਬਾਦ ਦੇ ਸੰਨੀ ਮਸੀਹ ਪੁੱਤਰ ਬੀਰਾ ਮਸੀਹ ਨਾਲ ਹੋਇਆ ਸੀ। ਉਸਦਾ ਸੁਹਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਸਹੁਰੇ ਪਰਿਵਾਰ ਵਲੋਂ ਉਸ ਨਾਲ ਮਾਰ ਕੁਟਾਈ ਵੀ ਕੀਤੀ ਜਾਂਦੀ ਸੀ। ਕੁੜੀ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਉਸ ਦਾ ਘਰ ਵਾਲਾ ਸਨੀ ਸ਼ਰਾਬ ਪੀ ਕੇ ਸਾਡੀ ਕੁੜੀ ਨੂੰ ਕੁਟਦਾ ਅਤੇ ਦਾਜ ਦੀ ਮੰਗ ਕਰਦਾ ਸੀ। ਇਸੇ ਕਰਕੇ ਉਸ ਦੇ ਸਹੁਰੇ ਪਰਿਵਾਰ ਨੇ ਕੁੜੀ ਨੂੰ ਕੋਈ ਜ਼ਹਿਰੀਲੀ ਦਵਾਈ ਦੇ ਦਿੱਤੀ। ਉਹ ਉਸ ਨੂੰ ਹਸਪਤਾਲ ਵੀ ਨਹੀਂ ਲੈ ਕੇ ਗਏ, ਤਾਂਕਿ ਕੁੜੀ ਮਰ ਜਾਵੇ। ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸ਼ਨ ਅੱਗੇ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ

ਦੂਜੇ ਪਾਸੇ ਸੁਹਰੇ ਪਰਿਵਾਰ ਨੇ ਆਪਣੇ ’ਤੇ ਲੱਗ ਰਹੇ ਦੋਸ਼ਾਂ ਨੂੰ ਨਾਕਾਰਦੇ ਹੋਏ ਕਿਹਾ ਕਿ ਕੁੜੀ ਨੇ ਖੁਦ ਕਣਕ ਵਾਲੀ ਗੋਲੀ ਖਾਂਦੀ ਸੀ। ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਉਹ ਉਸ ਨੂੰ ਇਲਾਜ ਲਈ ਲੈ ਕੇ ਗਏ ਸਨ ਪਰ ਉਦੋਂ ਤੱਕ ਉਸ ਦੀ ਮੌਤ ਹੋ ਗਈ। ਇਸ ਸਬੰਧੀ ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀ ਏ.ਐੱਸ.ਆਈ. ਮੇਜਰ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਕ ਵਿਆਹੁਤਾ ਕੁੜੀ ਪਿੰਡ ਦਰਗਾਬਾਦ ਦੀ ਮੌਤ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਉਸਦੇ ਪੇਕਾ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ


author

rajwinder kaur

Content Editor

Related News