ਭੇਤਭਰੀ ਹਾਲਤ ''ਚ 25 ਸਾਲਾ ਨੌਜਵਾਨ ਦੀ ਮੌਤ

Saturday, Jun 22, 2019 - 05:31 PM (IST)

ਭੇਤਭਰੀ ਹਾਲਤ ''ਚ 25 ਸਾਲਾ ਨੌਜਵਾਨ ਦੀ ਮੌਤ

ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ) : ਥਾਣਾ ਭੈਣੀ ਮਿਆਂ ਖਾਂ ਅਧੀਨ ਪੈਂਦੇ ਪਿੰਡ ਮੋਚਪੁਰ 'ਚ ਰਹਿਣ ਵਾਲੇ ਇਕ 25 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਸਤਨਾਮ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੋਚਪੁਰ ਦੇ ਭਰਾ ਗੁਰਦੇਵ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਦਿਹਾੜੀਦਾਰ ਹੈ ਅਤੇ ਕੱਲ 11 ਵਜੇ ਉਸ ਦਾ ਦੋਸਤ ਉਨ੍ਹਾਂ ਦੇ ਘਰ ਆਇਆ ਅਤੇ ਉਸਦੇ ਭਰਾ ਨੂੰ ਆਪਣੇ ਨਾਲ ਹੀ ਲੈ ਗਿਆ। ਸ਼ਾਮ 4 ਵਜੇ ਤੱਕ ਜਦੋਂ ਉਸਦਾ ਭਰਾ ਵਾਪਸ ਨਹੀਂ ਆਇਆ ਤਾਂ ਉਸਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ 7 ਵਜੇ ਪਤਾ ਲੱਗਾ ਕਿ ਉਸਦੇ ਭਰਾ ਦੀ ਲਾਸ਼ ਪਿੰਡ ਫੱਤੂ ਬਰਕਤਾਂ ਦੇ ਛੱਪੜ 'ਚ ਪਈ ਹੋਈ ਹੈ, ਜਿਸ ਤੋਂ ਬਾਅਦ ਉਹ ਤੁਰੰਤ ਉਕਤ ਸਥਾਨ 'ਤੇ ਪੁੱਜੇ।

ਉਧਰ, ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਪਾਰਟੀ ਮੌਕੇ 'ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ। ਇਸ ਸਬੰਧੀ ਜਦੋਂ ਥਾਣਾ ਭੈਣੀ ਮਿਆਂ ਖਾਂ ਦੇ ਇੰਸਪੈਕਟਰ ਸੁਰਿੰਦਰ ਪਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ 174 ਦੀ ਕਾਰਵਾਈ ਕੀਤੀ ਗਈ ਹੈ।


author

Baljeet Kaur

Content Editor

Related News