ਗੁਰਦਾਸਪੁਰ : ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Wednesday, Jul 25, 2018 - 01:02 PM (IST)

ਗੁਰਦਾਸਪੁਰ : ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਪਿੰਡ ਅਕਰਪੁਰਾ 'ਚ 24 ਸਾਲਾਂ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਇਸ ਸਬੰਧੀ ਮ੍ਰਿਤਕ ਨੌਜਵਾਨ ਬਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਬਿਜਲੀ ਵਿਭਾਗ ਦੀ ਗਲਤੀ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਖੇਤਾਂ 'ਚ ਹਾਈ-ਵੋਲਟੇਜ਼ ਦੀਆਂ ਤਾਰਾਂ ਕਾਫੀ ਥੱਲੇ ਹਨ ਤੇ ਕਈ ਵਾਰ ਉਨ੍ਹਾਂ ਨੇ ਇਸ ਸਬੰਧੀ ਬਿਜਲੀ ਵਿਭਾਗ ਨੂੰ ਜਾਣਕਾਰੀ ਵੀ ਦਿੱਤੀ ਹੈ ਪਰ ਉਨ੍ਹਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  


Related News