ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਵਾਲੇ ਨੌਜਵਾਨ ਤੇ ਮਦਦਗਾਰ ਮਾਂ ਖਿਲਾਫ ਮਾਮਲਾ ਦਰਜ

Thursday, Nov 08, 2018 - 10:31 AM (IST)

ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਵਾਲੇ ਨੌਜਵਾਨ ਤੇ ਮਦਦਗਾਰ ਮਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ 'ਚ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰ ਸਬੰਧ ਬਨਾਉਣ ਵਾਲੇ ਨੌਜਵਾਨ ਤੇ ਉਸ ਦੀ ਮਦਦਗਾਰ ਮਾਂ ਖਿਲਾਫ ਸਦਰ ਪੁਲਸ ਵਲੋਂ ਕੇਸ ਦਰਜ ਕੀਤਾ ਗਿਆ ਜਦਕਿ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਪੁਲਸ ਸਟੇਸ਼ਨ ਦੇ ਇੰਚਾਰਜ ਅਮਰੀਕ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਦੇ ਇਕ ਪਿੰਡ ਦੀ ਲੜਕੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਦੋਸ਼ੀ ਹਰਜੀਤ ਸਿੰਘ ਵਾਸੀ ਪਿੰਡ ਸਿਧਵਾ ਜਮੀਤਾ ਨਾਲ ਉਸ ਦੇ ਪ੍ਰੇਮ ਸਬੰਧ ਸਨ। ਦੋਸ਼ੀ ਉਸ ਨਾਲ ਵਿਆਹ ਦਾ ਵਾਅਦਾ ਕਰਕੇ ਸਰੀਰਕ ਸਬੰਧ ਬਣਾਉਂਦਾ ਰਿਹਾ। 25 ਅਗਸਤ 2018 ਨੂੰ ਲੜਕੀ ਦੀ ਉਸ ਨਾਲ ਮੰਗਣੀ ਵੀ ਹੋਈ ਪਰ ਉਕਤ ਦੋਸ਼ੀ ਹੁਣ ਸ਼ਿਕਾਇਤਕਰਤਾ ਨਾਲ ਵਿਆਹ ਕਰਨ ਤੋਂ ਮਨ੍ਹਾ ਕਰ ਰਿਹਾ ਹੈ। 

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਲੜਕੀ ਨੂੰ ਬਿਨ੍ਹਾਂ ਦੱਸੇ ਹੀ ਦੋਸ਼ੀ ਆਪਣੀ ਮਾਂ ਪਰਮਜੀਤ ਕੌਰ ਦੀ ਮਦਦ ਨਾਲ ਵਿਦੇਸ਼ ਭੱਜ ਗਿਆ। ਇਸ ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ. ਮਨਜੀਤ ਸਿੰਘ ਵਲੋਂ ਕੀਤੀ ਗਈ ਤੇ ਜਾਂਚ ਰਿਪੋਰਟ ਦੇ ਆਧਾਰ 'ਤੇ ਦੋਸ਼ੀ ਹਰਜੀਤ ਸਿੰਘ ਤੇ ਉਸ ਦੀ ਮਾਂ ਪਰਮਜੀਤ ਕੌਰ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। 
 


Related News