ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ ਹੋਈ

Thursday, Feb 21, 2019 - 03:48 AM (IST)

ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ ਹੋਈ
ਗੁਰਦਾਸਪੁਰ (ਸਾਹਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਰਿਟਾ. ਆਰਮੀ ਜਥੇਬੰਦੀ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਰਿਟਾ. ਆਰਮੀ ਜਥੇਬੰਦੀ ਅਤੇ ਭਾਰਤੀ ਕਿਸਾਨ ਯੂਨੀਅਨ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ, ਬਿਜਲੀ ਦੇ ਬਿਨਾਂ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰਨ, ਕਿਸਾਨਾਂ ਦੀਆਂ ਖੁਦਕੁਸ਼ੀਆਂ, ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਕਰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਅਤੇ ਆਰਮੀ ਜਥੇਬੰਦੀ ਨੂੰ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ ਗਈਆ। ਇਸ ਮੌਕੇ ਦਲਵਿੰਦਰ ਸਿੰਘ ਡੋਗਰ ਐਕਸ ਸਰਵਿਸਮੈਨ, ਕੈਪਟਨ ਦਸਮੇਸ਼ ਸਿੰਘ, ਕਰਨਲ ਨਿਸ਼ਾਨ ਸਿੰਘ ਰੰਧਾਵਾ, ਨਰਿੰਦਰ ਸਿੰਘ ਕੋਟਲਾ ਬਾਮਾ, ਸੂਬੇਦਾਰ ਬਸੰਤ ਸਿੰਘ, ਕੈਪਟਨ ਤਰਸੇਮ ਸਿੰਘ, ਕੈਪਟਨ ਅਰਜਨ ਸਿੰਘ, ਅਮਰੀਕ ਸਿੰਘ, ਸੂਬੇਦਾਰ ਦੀਦਾਰ ਸਿੰਘ, ਦਲਵਿੰਦਰ ਸਿੰਘ, ਬੇਅਤ ਸਿੰਘ, ਹੌਲਦਾਰ ਲਖਬੀਰ ਸਿੰਘ, ਹਰਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਵੱਸਣ ਸਿੰਘ, ਤੇਜਾ ਸਿੰਘ, ਹਰਦੇਵ ਸਿੰਘ, ਬਲਜਿੰਦਰ ਸਿੰਘ, ਰਣਜੀਤ ਸਿੰਘ, ਕੁਨਣ ਸਿੰਘ, ਅਜੀਤ ਸਿੰਘ, ਜੁਗਰਾਜ ਸਿੰਘ, ਤਰਸੇਮ ਸਿੰਘ ਪ੍ਰਧਾਨ ਬਲਾਕ ਫਤਿਹਗਡ਼੍ਹ ਚੂਡ਼ੀਆਂ, ਡਾ. ਅਸ਼ੋਕ ਭਾਰਤੀ, ਪ੍ਰਧਾਨ ਸੁਬੇਗ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

Related News