ਧਾਰਮਿਕ ਪ੍ਰੀਖਿਆ ’ਚ ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Thursday, Feb 21, 2019 - 03:49 AM (IST)

ਧਾਰਮਿਕ ਪ੍ਰੀਖਿਆ ’ਚ ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਗੁਰਦਾਸਪੁਰ (ਬੇਰੀ, ਅਸ਼ਵਨੀ)- ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਉਗਰੇਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ ਅੱਵਲ ਰਹੀ ਅਤੇ ਵਿਦਿਆਰਥੀ ਅਰਸ਼ਦੀਪ ਸਿੰਘ ਦੂਜੇ ਸਥਾਨ ’ਤੇ ਰਿਹਾ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥਣ ਨਵਨੀਤ ਕੌਰ ਵਾਸਤੇ ਨਕਦ ਇਨਾਮ ਵਜੋਂ 2100 ਰੁਪਏ ਦੀ ਰਾਸ਼ੀ ਅਤੇ ਅਰਸ਼ਦੀਪ ਵਾਸਤੇ 1100 ਦੀ ਰਾਸ਼ੀ ਭੇਜੀ ਗਈ। ਇਸ ਮੌਕੇ ਗੁਰਵਿੰਦਰ ਸਿੰਘ ਵਡ਼ੈਚ ਪ੍ਰਚਾਰਕ ਐੱਸ. ਜੀ. ਪੀ. ਸੀ. ਵਲੋਂ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਦੀ ਰਾਸ਼ੀ ਭੇਟ ਕੀਤੀ ਗਈ। ਉਨ੍ਹਾਂ ਬੱਚਿਆਂ ਨੂੰ ਅਗਾਂਹ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰਿੰਸੀਪਲ ਕਵਿਤਾ ਹਾਂਡਾ, ਪਰਮਜੀਤ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।

Related News