ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਬਜਟ ਦੀਆਂ ਕਾਪੀਆਂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Thursday, Feb 21, 2019 - 03:50 AM (IST)

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਬਜਟ ਦੀਆਂ ਕਾਪੀਆਂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਗੁਰਦਾਸਪੁਰ (ਵਿਨੋਦ, ਹਰਮਨਪ੍ਰੀਤ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਤੇ ਸੰਘਰਸ਼ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਗੁਰਦਾਸਪੁਰ ਵਿਖੇ ਵੱਖ-ਵੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕੀਆਂ। ਇਸ ਮੌਕੇ ਗੁਰੂ ਨਾਨਕ ਪਾਰਕ ਵਿਖੇ ਇਕੱਤਰ ਹੋਏ ਆਗੂਆਂ ਨੇ ਇਸ ਬਜਟ ਨੂੰ ਮੁਲਾਜ਼ਮ ਅਤੇ ਆਮ ਲੋਕਾਂ ਦਾ ਵਿਰੋਧੀ ਦੱਸਿਆ ਅਤੇ ਕਿਹਾ ਕਿ ਸਰਕਾਰ ਨੇ ਨਾ ਤਾਂ ਮੁਲਾਜ਼ਮਾਂ ਨੂੰ ਕੋਈ ਰਾਹਤ ਦਿੱਤੀ ਹੈ ਅਤੇ ਨਾ ਹੀ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕੀਤਾ ਹੈ।ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਆਪਣੇ ਚੋਣ ਵਾਅਦੇ ਮੁਤਾਬਕ ਪੂਰਾ ਕਰੇ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਤੋਂ ਇਲਾਵਾ ਡੀ. ਏ. ਦੀਆਂ ਕਿਸ਼ਤਾਂ ਵੀ ਦੇਵੇ। ਇਸੇ ਤਰ੍ਹਾਂ ਮੁਲਾਜ਼ਮਾਂ ਦੀਆਂ ਰੋਕੀਆਂ ਅਦਾਇਗੀਆਂ ਜਾਰੀ ਕਰਨ, ਅਹਿਮ ਵਿਭਾਗਾਂ ਦਾ ਕੀਤਾ ਜਾ ਰਿਹਾ ਨਿੱਜੀਕਰਨ ਬੰਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦਿਆਂ ਆਗੂਆਂ ਨੇ ਕਿਹਾ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਮਰਜੀਤ ਸ਼ਾਸਤਰੀ, ਕੁਲਦੀਪ ਪੂਰੇਵਾਲ, ਜਗਤਾਰ ਸਿੰਘ ਖੁੰਡਾ, ਅਸ਼ਵਨੀ ਫੱਜੂਪੁਰ, ਜਸਬੀਰ ਸਿੰਘ, ਸੁਭਾਸ਼ ਚੰਦਰ, ਅਨਿਲ ਕੁਮਾਰ, ਅਨੁਭਵ ਗੁਪਤਾ,ਉਂਕਾਰ ਸਿੰਘ, ਸਤਵੀਰ ਸਿੰਘ, ਗੁਰਮੁੱਖ ਸਿੰਘ, ਰਣਜੀਤ ਸਿੰਘ, ਹਰਮੀਤ ਅਤੇ ਪਲਵਿੰਦਰ ਸਿੰਘ ਨੇ ਕਿਹਾ ਕਿ 28 ਫਰਵਰੀ ਨੂੰ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਦੌਰਾਨ ਆਸ਼ਾ ਵਰਕਰਾਂ, ਮਿਡ-ਡੇਅ ਮੀਲ ਵਰਕਰਾਂ ਅਤੇ ਜੰਗਲਾਤ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨ ਦੇ ਘੇਰੇ ਵਿਚ ਲਿਆ ਕੇ ਰਾਹਤ ਦੇਵੇ। 20ਜੀਡੀਪੀਹਰਮਨ43 ਬਜਟ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਆਗੂ। (ਮਨੀ) ---- ਬਟਾਲਾ, (ਬੇਰੀ, ਸਾਹਿਲ)-ਪੰਜਾਬ ਯੂ. ਟੀ. ਤੇ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਦਿੱਤੇ ਨਿਰਦੇਸ਼ ਮੁਤਾਬਕ ਸੋਮ ਸਿੰਘ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਗੁਰਪ੍ਰੀਤ ਸਿੰਘ ਰੰਗੀਲਪੁਰ, ਗੁਰਦਿਆਲ ਸਿੰਘ, ਮਨਦੀਪ ਸਿੰਘ, ਤਰਸੇਮਪਾਲ, ਵਰਗਿਸ ਸਲਾਮਤ, ਦਿਲਬਾਗ ਸਿੰਘ, ਰਵਿੰਦਰਪਾਲ ਸਿੰਘ, ਸੁਰਿੰਦਰ ਸ਼ਰਮਾ, ਬਲਰਾਜ ਸਿੰਘ ਬਾਜਵਾ ਦੀ ਸਾਂਝੀ ਅਗਵਾਈ ਹੇਠ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਮੁਲਾਜ਼ਮਾਂ ਦਾ ਭਾਰੀ ਇਕੱਠ ਕਰ ਕੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਨਿਸ਼ਾਨ ਸਿੰੰਘ ਜੌਡ਼ਾ ਸਿੰਘਾ, ਕੰਸਰਾਜ, ਬਲਕਾਰ ਸਿੰਘ, ਬਲਜੀਤ ਸਿੰਘ ਦਾਬਾਂਵਾਲ, ਜਸਪਾਲ ਸਿੰਘ, ਰਜਵੰਤ ਕੌਰ ਬਖ਼ਤਪੁਰ, ਬਲਰਾਜ ਸਿੰਘ, ਜਤਿੰਦਰਪਾਲ ਸਿੰਘ, ਸੰਦੀਪ, ਹਰਪਾਲ ਸਿੰਘ, ਰਛਪਾਲ ਸਿੰਘ, ਪਰਮਜੀਤ, ਤਾਰੋ, ਰਛਪਾਲ ਦਮੋਦਰ, ਨਰਿੰਦਰ ਸਿੰਘ, ਵਿਨੀਤ ਸਿੰਘ ਆਦਿ ਹਾਜ਼ਰ ਸਨ।

Related News