ਕੈਪਟਨ ਸਰਕਾਰ ਨੇ ਘਰ-ਘਰ ਨੌਕਰੀਆਂ ਮੁਹੱਈਆ ਕਰਵਾਉਣ ਦਾ ਆਪਣਾ ਵਾਅਦਾ ਕੀਤਾ ਪੂਰਾ : ਡਿਪਟੀ ਵੋੋਹਰਾ
Thursday, Feb 21, 2019 - 03:50 AM (IST)
ਗੁਰਦਾਸਪੁਰ (ਬੇਰੀ)-ਪੰਜਾਬ ਸਰਕਾਰ ਵਲੋਂ ਚਲਾਈਆਂ ਲੋਕ ਪੱਖੀ ਨੀਤੀਆਂ ਕਾਰਨ ਜਿਥੇ ਵਿਕਾਸ ਕੰਮਾਂ ਨੂੰ ਬਿਨਾਂ ਪੱਖਪਾਤ ਦੇ ਪੂਰਾ ਕੀਤਾ ਜਾ ਰਿਹਾ ਹੈ, ਉੱਥੇ ਹੀ ਲੋਕਾਂ ਦੀ ਆਰਥਕ ਸਥਿਤੀ ਨੂੰ ਮਜ਼ਬੂਤ ਬਣਾਉਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਕਾਂਗਰਸ ਸੇਵਾ ਦਲ ਦੇ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਡਿਪਟੀ ਵੋਹਰਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ’ਚੋਂ ਨਸ਼ੇ ਦੀ ਨਾਮੁਰਾਦ ਬੀਮਾਰੀ ਨੂੰ ਨਕੇਲ ਪਾਉਣ ਲਈ ਵੱਡੇ ਉਪਰਾਲੇ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵਧੇਰੇ ਸੁੱਖ-ਸਹੂਲਤਾਂ ਪ੍ਰਾਪਤ ਹੋ ਸਕਣ ਜਦਕਿ ਪਿਛਲੇ ਲਗਭਗ ਦਸ ਸਾਲ ਲਗਾਤਾਰ ਰਾਜ ਕਰਨ ਵਾਲੀ ਗਠਜੋਡ਼ ਪਾਰਟੀ ਨੇ ਪੰਜਾਬ ਵਾਸੀਆਂ ਨੂੰ ਲਾਰਿਆਂ ਵਿਚ ਹੀ ਰੱਖ ਕੇ ਸਮਾਂ ਬਤੀਤ ਕਰ ਦਿੱਤਾ। ਡਿਪਟੀ ਵੋਹਰਾ ਨੇ ਕਿਹਾ ਕਿ ਘਰ-ਘਰ ਵਿਚ ਨੌਕਰੀ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਗਠਨ ਕਰ ਕੇ ਨੌਜਵਾਨਾਂ ਨੂੰ ਸਰਕਾਰੀ, ਗ਼ੈਰ-ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿਚ ਯੋਗਤਾ ਅਨੁਸਾਰ ਨੌਕਰੀਆਂ ਦਿਵਾਉਣ ਦੇ ਉਪਰਾਲੇ ਕੀਤੇ ਗਏ ਹਨ ਅਤੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਬੇਰੋਜ਼ਗਾਰੀ ਦੀ ਮਾਰ ਹੇਠੋਂ ਬਚ ਕੇ ਹੋਰ ਵਿਕਾਸ ਵਾਲਾ ਸੂਬਾ ਬਣ ਸਕੇ। ਡਿਪਟੀ ਵੋਹਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਹੀ ਇਕ ਅਜਿਹੀ ਸਰਕਾਰ ਜੋ ਹਰ ਵਰਗ ਦੀ ਭਲਾਈ ਲਈ ਸ਼ੁਰੂ ਤੋਂ ਹੀ ਕਾਰਜ ਕਰਦੀ ਆਈ ਹੈ ਤੇ ਕਰਦੀ ਰਹੇਗੀ।