ਪੁਲਸ ਨੇ ਵਾਹਨਾਂ ਦੀ ਕੀਤੀ ਚੈਕਿੰਗ
Thursday, Feb 21, 2019 - 03:50 AM (IST)
ਗੁਰਦਾਸਪੁਰ (ਗੋਰਾਇਆ)-ਅੱਜ ਕਸਬਾ ਬਹਿਰਾਮਪੁਰ ਵਿਚ ਥਾਣਾ ਮੁਖੀ ਸੋਨਮਦੀਪ ਕੌਰ ਦੀ ਅਗਵਾਈ ਵਿਚ ਪੁਲਸ ਨੇ ਮੇਨ ਚੌਕ ਵਿਚ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ। ਇਸ ਮੌਕੇ ਥਾਣਾ ਮੁਖੀ ਸੋਨਮਦੀਪ ਕੌਰ ਨੇ ਕਿਹਾ ਕਿ ਵਾਹਨ ਚਾਲਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਾਹਨਾਂ ਦੇ ਪੂਰੇ ਕਾਗਜ਼ ਰੱਖਣ ਤਾਂ ਜੋ ਚੈਕਿੰਗ ਦੌਰਾਨ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਇਸ ਮੌਕੇ ਉਨ੍ਹਾਂ ਨੇ ਅਧੂਰੇ ਕਾਗਜ਼ਾਂ ਵਾਲੇ ਵਾਹਨ ਚਾਲਕਾਂ ਨੂੰ ਚਿਤਾਵਨੀ ਦੇ ਕੇ ਛੱਡਿਆ ਅਤੇ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਪੁਲਸ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।