ਮਗਨਰੇਗਾ ਵਰਕਰਾਂ ਨੇ ਕੰਮ ਦੇ ਪੈਸੇ ਨਾ ਮਿਲਣ ’ਤੇ ਸਰਕਾਰ ਖਿਲਾਫ ਕੱਢੀ ਭੜਾਸ
Thursday, Feb 28, 2019 - 04:03 AM (IST)
ਗੁਰਦਾਸਪੁਰ (ਸਾਹਿਲ)-ਮਗਨਰੇਗਾ ਵਿਚ ਕੰਮ ਕਰਨ ਤੋਂ ਬਾਅਦ ਸਰਕਾਰ ਵੱਲੋਂ ਪੈਸੇ ਨਾ ਮਿਲਣ ’ਤੇ ਮਗਨਰੇਗਾ ਵਰਕਰਾਂ ਵੱਲੋਂ ਦਲਿਤ ਦਾਸਤਾਂ ਵਿਰੋਧੀ ਅੰਦੋਲਨ ਦੇ ਜ਼ਿਲਾ ਪ੍ਰਧਾਨ ਮੁਖਤਿਆਰ ਸਿੰਘ ਮੁੱਖਾ ਖਜਾਲਾ ਦੀ ਅਗਵਾਈ ਹੇਠ ਸਮੂਹ ਵਰਕਰਾਂ ਵੱਲੋਂ ਸਰਕਾਰ ਵਿਰੁੱਧ ਪਿੰਡ ਮਠੋਲਾ ਵਿਖੇ ਰੋਸ ਰੈਲੀ ਕੱਢ ਕੇ ਭੜਾਸ ਕੱਢੀ ਗਈ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਮਗਨਰੇਗਾ ਵਿਚ 100 ਦਿਨ ਕੰਮ ਦਿੱਤਾ ਜਾਵੇ ਅਤੇ ਰਹਿੰਦੇ ਪੈਸਿਆਂ ਦਾ ਬਕਾਇਆ ਮੋਡ਼ਿਆ ਜਾਵੇ ਤਾਂ ਜੋ ਮਗਨਰੇਗਾ ਵਰਕਰ ਆਪਣੀਆਂ ਜ਼ਰੂਰਤਾਂ ਪੂਰੀਆਂ ਕਰ ਸਕਣ, ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮਗਨਰੇਗਾ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਦਾ ਹੱਕ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਵਰਕਰਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਉਹ ਸਰਕਾਰ ਵਿਰੁੱਧ ਹੋਰ ਤਿੱਖਾ ਸੰਘਰਸ਼ ਵਿੱਢਣਗੇ, ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਉਧਰ, ਦੂਜੇ ਪਾਸੇ ਪਹੁੰਚੇ ਮਗਨਰੇਗਾ ਅਫ਼ਸਰ ਗੁਰਵਿੰਦਰ ਸਿੰਘ, ਗੁਰਦੇਵ ਸਿੰਘ ਅਤੇ ਕਰਮਿੰਦਰ ਸਿੰਘ ਨੇ ਵਰਕਰਾਂ ਨੂੰ ਵਿਸ਼ਵਾਸ ਦਿੱਤਾ ਕਿ ਉਨ੍ਹਾਂ ਦਾ ਹੱਕ ਜਲਦੀ ਦਿਵਾਇਆ ਜਾਵੇਗਾ। ਇਸ ਦੌਰਾਨ ਜਸਬੀਰ ਕੌਰ, ਕੁਲਵਿੰਦਰ ਕੌਰ, ਹੰਸ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਕਸ਼ਮੀਰ ਕੌਰ, ਸੁਰਜੀਤ ਕੌਰ, ਨਿਰਮਲ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਜਗੀਰ ਕੌਰ, ਹਰਪਾਲ ਸਿੰਘ, ਅਸ਼ੋਕ ਕੁਮਾਰ, ਜੋਗਿੰਦਰ ਸਿੰਘ, ਸਵਰਨ ਸਿੰਘ, ਬਚਨ ਸਿੰਘ, ਸੁਖਦੇਵ ਸਿੰਘ, ਮੰਗਲ ਸਿੰਘ, ਸੁੱਖਾ ਸਿੰਘ, ਚੰਚਲ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।